ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਜਲਿਆਂਵਾਲੇ ਬਾਗ ਦੇ ਸ਼ਹੀਦਾਂ ਦਾ ਬਦਲਾ ਲੈਣ ਵਾਲੇ ਮਹਾਨ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਸਿਜ਼ਦਾ ਕਰਨ
ਲਈ ਪੈਰਾਮਾਉਂਟ ਪਬਲਿਕ ਸਕੂਲ ਚੀਮਾ ਦੇ ਵਿਦਿਆਰਥੀ ਵਿਸ਼ੇਸ਼ ਤੌਰ `ਤੇ ਚੀਮਾ ਮੰਡੀ ਸਥਿਤ ਸ਼ਹੀਦ ਊਧਮ ਸਿੰਘ ਦੀ ਯਾਦਗਾਰ `ਤੇ ਪਹੁੰਚੇ, ਜਿਥੇ ਉਹਨਾਂ ਸ਼ਹੀਦ ਊਧਮ ਸਿੰਘ ਦੇ ਬੁੱਤ `ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸ਼ਹੀਦ ਊਧਮ ਸਿੰਘ ਨੇ 31 ਸਾਲ ਬਾਅਦ ਦੁਸ਼ਮਣ ਦੀ ਸਰਜ਼ਮੀਨ `ਤੇ ਜਾ ਕੇ ਬਦਲਾ ਲਿਆ।ਇਸ ਮੌਕੇ ਮੈਡਮ ਕਿਰਨਪਾਲ ਕੌਰ, ਪ੍ਰਿੰਸੀਪਲ ਸੰਜੇ ਕੁਮਾਰ, ਕੋਆਰਡੀਨੇਟਰ ਅਮਿਤ ਕੁਮਾਰ, ਮੰਗਤ ਰਾਏ, ਜਸ਼ਨਦੀਪ ਸਿੰਘ ਤੇ ਮਨਪ੍ਰੀਤ ਸਿੰਘ ਵੀ ਮੌਜ਼ੂਦ ਸਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media