Thursday, July 3, 2025
Breaking News

ਨਿਆਇਕ ਅਫਸਰਾਂ ਨੇ ਹੜ੍ਹ ਪੀੜ੍ਹਤਾਂ ਲਈ ਰਵਾਨਾ ਕੀਤੀ ਰਾਹਤ ਸਮੱਗਰੀ

ਜਿਲ੍ਹਾ ਤੇ ਸ਼ੈਸ਼ਨ ਜੱਜ ਵਲੋਂ ਜਿਲ੍ਹਾ ਵਾਸੀਆਂ ਨੂੰ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦਾ ਹਰ ਫਿਰਕਾ ਤੇ ਵਰਗ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆ ਰਿਹਾ ਹੈ ਅਤੇ ਇਸੇ ਹੀ ਕੜੀ ਤਹਿਤ ਅੱਜ ਜਿਲ੍ਹਾ ਅੰਮਿ੍ਰਤਸਰ ਦੇ ਨਿਆਇਕ ਅਫ਼ਸਰਾਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਰਾਹਤ ਸਮੱਗਰੀ ਰਵਾਨਾ ਕੀਤੀ।
ਜਿਲ੍ਹਾ ਤੇ ਸ਼ੈਸ਼ਨ ਜੱਜ ਅੰਮ੍ਰਿਤਸਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਹਦਾਇਤਾਂ ਹੇਠ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅੰਮ੍ਰਿਤਸਰ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਰਾਹਤ ਸਮੱਗਰੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ।ਜਿਲ੍ਹਾ ਪ੍ਰਸ਼ਾਸਨ ਰਾਹੀਂ ਪਤਾ ਲੱਗਿਆ ਸੀ ਕਿ ਬਿਆਸ ਦਰਿਆ ਦੇ ਕੰਡੇ ਉਪਰ ਵਸੇ ਪਿੰਡ ਬੁੱਢਾ ਥੇਹ ਦੇ ਕਰੀਬ 100 ਪਰਿਵਾਰ ਪਿਛਲੇ ਦਿਨਾਂ ਤੋਂ ਆ ਰਹੀ ਤੇਜ਼ ਬਾਰਿਸ਼ ਅਤੇ ਹੜ੍ਹ ਦੇ ਪਾਣੀ ਪ੍ਰਭਾਵਿਤ ਹੋਏ ਹਨ ਦੀ ਸਹਾਇਤਾ ਲਈ ਜਿਲ੍ਹਾ ਨਿਆਇਕ ਅਫਸਰਾਂ ਨੇ ਆਪਣਾ ਯੋਗਦਾਨ ਕਰਕੇ ਲੋੜੀਂਦੀ ਰਕਮ ਇਕੱਠੀ ਕੀਤੀ ਸੀ।ਸ੍ਰੀਮਤੀ ਰੰਧਾਵਾ ਨੇ ਦੱਸਿਆ ਕਿ ਰਾਸ਼ਨ ਸਮੱਗਰੀ ਦੇ 100 ਪੈਕੇਟ ਤਿਆਰ ਕਰਵਾਈ ਗਏ ਸਨ। ਜਿਨ੍ਹਾਂ ਵਿੱਚ ਘਰੇਲੂ ਜਰੂਰੀ ਵਸਤਾਂ ਜਿਵੇਂ ਕੀ ਆਟਾ, ਦਾਲਾ, ਖੰਡ, ਚਾਹਪਤੀ, ਤੇਲ ਅਤੇ ਹੋਰ ਜ਼ਰੂਰੀ ਵਸਤਾਂ ਭੇਜੀਆਂ ਗਈਆਂ ਹਨ।
ਜਿਲ੍ਹਾ ਤੇ ਸ਼ੈਸ਼ਨ ਜੱਜ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਉਣ। ਉਨਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਦਾ ਮੁਕਾਬਲਾ ਆਪਸ ਵਿਚ ਮਿਲਜੁੱਲ ਕੇ ਹੀ ਕੀਤਾ ਜਾ ਸਕਦਾ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਇਸ ਨੇਕ ਕੰਮ ਲਈ ਅੱਗੇ ਆਈਏ।
ਇਸ ਉਪਰੰਤ ਸ੍ਰੀ ਰਸ਼ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਆਪਣੀ ਦੇਖਰੇਖ ਹੇਠ ਰਾਹਤ ਸਮੱਗਰੀ ਲੈ ਕੇ ਪਿੰਡ ਬੁੱਢਾ ਥੇਹ ਵਿਖੇ ਪੁੱਜੇ ਅਤੇ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਵਿੱਚ ਰਾਹਤ ਸਮੱਗਰੀ ਦੀ ਵੰਡ ਕੀਤੀ।
ਇਸ ਮੌਕੇ ਸ੍ਰੀ ਦਰਬਾਰੀ ਲਾਲ ਵਧੀਕ ਜਿਲ੍ਹਾ ਤੇ ਸ਼ੈਸ਼ਨ ਜੱਜ, ਮਿਸਜ ਮਨਦੀਪ ਕੌਰ ਪਿ੍ਰੰਸੀਪਲ ਜੱਜ ਫੈਮਿਲੀ ਕੋਰਟ, ਸ੍ਰੀ ਰਾਜੇਸ਼ ਕੁਮਾਰ ਵਧੀਕ ਜਿਲ੍ਹਾ ਤੇ ਸ਼ੈਸ਼ਨ ਜੱਜ, ਸ੍ਰੀ ਦਲਜੀਤ ਸਿੰਘ ਰਲਹਨ ਵਧੀਕ ਜਿਲ੍ਹਾ ਤੇ ਸ਼ੈਸ਼ਨ ਜੱਜ, ਸ੍ਰੀ ਗੁਰਮੋਹਨ ਸਿੰਘ ਵਧੀਕ ਜਿਲ੍ਹਾ ਤੇ ਸ਼ੈਸ਼ਨ ਜੱਜ, ਸ੍ਰੀ ਸੁਮਿੱਤ ਘਈ ਵਧੀਕ ਜਿਲ੍ਹਾ ਤੇ ਸ਼ੈਸ਼ਨ ਜੱਜ, ਸ੍ਰੀ ਰਣਧੀਰ ਵਰਮਾ ਵਧੀਕ ਜਿਲ੍ਹਾ ਤੇ ਸ਼ੈਸ਼ਨ ਜੱਜ, ਮਿਸਜ ਸੰਗੀਤਾ ਅਡੀਸ਼ਲ ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਸ੍ਰੀ ਰਵਿੰਦਰਜੀਤ ਸਿੰਘ ਬਾਜਵਾ ਵਧੀਕ ਜਿਲ੍ਹਾ ਤੇ ਸ਼ੈਸ਼ਨ ਜੱਜ, ਮਿਸਜ ਪਰਮਜੀਤ ਕੌਰ ਵਧੀਕ ਪ੍ਰਿੰਸੀਪਲ ਜੱਜ ਫੈਮਿਲੀ ਕੋਰਟ, ਸ੍ਰੀ ਸ਼ਰਤ ਵਿਸ਼ਿਸ਼ਟ ਲੀਗਲ ਐਕਸ਼ਨ ਏਡ ਵੈਲਫੇਅਰ ਐਸ਼ੋਸੀਏਸ਼ਨ ਤੋਂ ਇਲਾਵਾ ਹਰ ਅਧਿਕਾਰੀ ਵੀ ਹਾਜ਼ਰ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …