Monday, August 3, 2026

ਕੈਬਨਿਟ ਮੰਤਰੀ ਈ.ਟੀ.ਓ ਨੇ ਪਿੰਡ ਜੀਵਨ ਪੰਧੇਰ ਅਤੇ ਸੈਦੋਂ ਲਹਿਲ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਪਿੰਡ ਸੈਦੋ ਲਹਿਲ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਦੇ ਕੰਮਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਆਪ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੇ ਹੀ ਵੱਡੇ ਫਤਵੇ ਨਾਲ ਸਾਨੂੰ ਜਿਤਾਇਆ ਹੈ ਅਤੇ ਸਾਡਾ ਵੀ ਫਰਜ਼ ਬਣਦਾ ਹੈ ਕਿ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇ।
ਇਹ ਪ੍ਰਗਟਾਵਾ ਅੱਜ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਪਿੰਡ ਜੀਵਨ ਪੰਧੇਰ ਅਤੇ ਸੈਦੋਂ ਲਹਿਲ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਸਮੇਂ ਕੀਤਾ।ਉਨਾਂ ਕਿਹਾ ਕਿ ਇਹ ਸਾਡੀ ਸਰਕਾਰੀ ਨਹੀਂ ਤੁਹਾਡੀ ਸਰਕਾਰ ਹੈ।ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਲਈ ਹੁਣ ਜਿਲ੍ਹਾ ਪੱਧਰ ‘ਤੇ ਨਹੀਂ ਜਾਣਾ ਪੈਂਦਾ, ਜਦਕਿ ਉਨਾਂ ਦੀਆਂ ਸ਼ਿਕਾਇਤਾਂ ਪਿੰਡ ਪੱਧਰ ‘ਤੇ ਹੀ ਹੱਲ ਕਰ ਦਿੱਤੀਆਂ ਜਾਂਦੀਆਂ ਹਨ। ੁਨਾਂ ਲੋਕਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਪ੍ਰਤੀ ਜੀਰੋ ਟਾਲਰੈਂਸ ਨੀਤੀ ਤੇ ਕੰਮ ਕਰ ਰਹੀ ਹੈ।ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਹਰ ਘਰ ਪਹੁੰਚ ਕਰ ਰਹੀ ਹੈ।
ਇਸ ਉਪਰੰਤ ਲੋਕ ਨਿਰਮਾਣ ਮੰਤਰੀ ਵਲੋਂ ਪਿੰਡ ਸੈਦੋਂ ਲਹਿਲ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਫਿਰਨੀ ਅਤੇ ਇੰਟਰਲਾਕਿੰਗ ਟਾਇਲਾਂ ਦੇ ਕੰਮ ਪੂਰਾ ਹੋਣ ਉਪਰੰਤ ਉਦਘਾਟਨ ਕੀਤਾ।ਉਨਾਂ ਕਿਹਾ ਕਿ ਹੁਣ ਪਿੰਡਾਂ ਨੂੰ ਵੀ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆਂਾ ਕਰਵਾਈਆਂ ਜਾਣਗੀਆਂ।
ਇਸ ਮੌਕੇ ਚੇਅਰਮੈਨ ਸ਼ਨਾਖ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਮੇਜਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …