Saturday, October 3, 2026

ਵਿਧਾਇਕ ਗੁਪਤਾ ਨੇ 100 ਵਿਅਕਤੀਆਂ ਨੂੰ ਵੰਡੇ ਪੈਨਸ਼ਨ ਦੇ ਪ੍ਰਵਾਨਗੀ ਪੱਤਰ

ਤਕੀਆ ਚਾਣਨ ਸ਼ਾਹ ਵਿਖੇ ਸੀਵਰੇਜ ਦੀ ਪਾਈਪ ਲਾਈਨ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਆਮ ਲੋਕਾਂ ਨੂੰ ਸਹੂਲਤਾਂ ਦੇਣ ਲਈ ਸਾਡੀ ਸਰਕਾਰ ਵਚਨਬੱਧ ਹੈ ਅਤੇ ਸਰਕਾਰ ਵਲੋਂ ਜੋ ਸਰਕਾਰੀ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਕੋਈ ਵਿਅਕਤੀ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ।
ਅੱਜ ਕੇਂਦਰੀ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਹਾਥੀ ਗੇਟ ਵਿਖੇ ਆਪਣੇ ਦਫ਼ਤਰ ਦੇ ਬਾਹਰ ਕਰੀਬ 100 ਲੋਕਾਂ ਨੂੰ ਪੈਨਸ਼ਨਾਂ ਦੇ ਪ੍ਰਵਾਨਗੀ ਪੱਤਰ ਜਾਰੀ ਕੀਤੇ।ਉਨਾਂ ਨੇ ਕਿਹਾ ਕਿ ਸਾਡੀ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਤਹਿਤ ਪੈਨਸ਼ਨਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਮੇਰੀ ਕੋਸ਼ਿਸ਼ ਹੈ ਕਿ ਮੇਲੇ ਹਲਕੇ ਦਾ ਕੋਈ ਵੀ ਵਿਅਕਤੀ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ ਉਨਾਂ ਦੱਸਿਆ ਕਿ ਆਮ ਲੋਕਾਂ ਨੂੰ ਪੈਨਸ਼ਨਾਂ ਲਈ ਸਰਕਾਰੀ ਦਫ਼ਤਰ ਵਿੱਚ ਚੱਕਰ ਮਾਰਨ ਦੀ ਕੋਈ ਜ਼ਰੂਰਤ ਨਹੀਂ ਉਹ ਮੇਰੇ ਪਾਸ ਆਉਣ ਉਨਾਂ ਦੇ ਸਾਰੇ ਕੰਮ ਇਥੇ ਹੀ ਪੂਰੇ ਕਰ ਦਿੱਤੇ ਜਾਣਗੇ।
ਇਸ ਉਪਰੰਤ ਵਿਧਾਇਕ ਗੁਪਤਾ ਨੇ ਤਕੀਆ ਚਾਣਨ ਸ਼ਾਹ ਵਿਖੇ ਸੀਵਰੇਜ ਦੀ ਪਾਈਪ ਲਾਈਨ ਦੇ ਕੰਮ ਦਾ ਉਦਘਾਟਨ ਕੀਤਾ।ਉਨਾਂ ਕਿਹਾ ਕਿ ਲੋਕਾਂ ਦੀ ਕਾਫ਼ੀ ਚਿਰਾਂ ਤੋਂ ਮੰਗ ਸੀ ਕਿ ਇਥੇ ਸੀਵਰੇਜ ਦੀ ਪਾਈਪ ਲਾਈਨ ਵਿਛਾਈ ਜਾਵੇ।ਉਨਾਂ ਕਿਹਾ ਕਿ ਇਸ ਕੰਮ ‘ਤੇ 5 ਲੱਖ ਰੁਪਏ ਖਰਚ ਆਉਣਗੇ।
ਇਸ ਮੌਕੇ ਵਿਸ਼ੂ ਭੱਟੀ, ਹੈਪੀ, ਦੀਪਕ ਬੱਗਾ, ਸੁਦੇਸ਼ ਕੁਮਾਰ, ਸੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …