Monday, December 23, 2024

ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵੈਨ ਜਾਗਰੂਕਤਾ ਲਈ ਕੀਤੀ ਰਵਾਨਾ

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਆਮ ਲੋਕਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭ ਦਿਵਾਉਣ ਲਈ ਅੱਜ ਸਿਵਲ ਸਰਜਨ

ਡਾ. ਵਿਜੇ ਕੁਮਾਰ ਵਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਤੋਂ ਇੱਕ ਜਾਗਰੂਕਤਾ (ਆਈ.ਈ.ਸੀ) ਵੈਨ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਖੇਤਰਾਂ ਲਈ ਰਵਾਨਾ ਕੀਤਾ ਗਿਆ।ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਕਿਹਾ ਕਿ ਇਸ ਵੈਨ ਰਾਹੀਂ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਸਰਬੱਤ ਸਿਹਤ ਬੀਮਾਂ ਯੋਜਨਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ।ਸਰਬੱਤ ਸਿਹਤ ਬੀਮਾਂ ਯੋਜਨਾ ਤਹਿਤ ਆਮ ਲੋਕਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ 5 ਲੱਖ ਤੱਕ ਦੇ ਇਲਾਜ਼ ਦੀਆ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਇਹ ਸਕੀਮ ਤਹਿਤ ਬੀ.ਪੀ.ਐਲ ਪਰਿਵਾਰ, ਸਮਾਰਟ ਰਾਸ਼ਨ ਕਾਰਡਧਾਰਕ, ਗਰੀਬ ਕਿਸਾਨ, ਛੋਟੇ ਵਪਾਰੀ ਅਤੇ ਪੱਤਰਕਾਰਾਂ ਆਦਿ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।ਇਹ ਵੈਨ 30 ਦਿਨਾਂ ਤੱਕ ਜਿਲੇ੍ਹ ਭਰ ਦੇ ਸਾਰੇ ਦੂਰ ਦੁਰਾਡੇ ਦੇ ਕਸਬੇ ਅਤੇ ਪਿੰਡ ਕਵਰ ਕਰੇਗੀ।ਹਰੇਕ ਦਿਨ ਇਸ ਵੈਨ ਦੇ ਨਾਲ ਇੱਕ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ।ਜਿਸ ਵਿੱਚ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੇ ਕਾਰਡਾਂ ਦੇ ਨਾਲ-ਨਾਲ ਮਰੀਜ਼ਾਂ ਦਾ ਮੁਫਤ ਇਲਾਜ਼ ਅਤੇ ਦਵਾਈਆਂ ਵੀ ਦਿੱਤੀਆਂ ਜਾਣਗੀਆਂ।ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਿਨਾਂ੍ਹ ਲੋਕਾਂ ਦੇ ਅਜੇ ਤੱਕ ਸਿਹਤ ਬੀਮਾ ਯੋਜਨਾ ਦੇ ਕਾਰਡ ਨਹੀਂ ਬਣੇ, ਉਹ ਇਸ ਕੈਂਪ ਵਿਚ ਆ ਕੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੀਤ ਕੌਰ, ਐਸ.ਐਮ.ਓ ਡਾ ਮਦਨ ਮੋਹਨ, ਐਸ.ਐਮ.ਓ ਡਾ ਸਵਰਨਜੀਤ ਧਵਨ, ਡਾ. ਵਿਜੇ ਗੋਤਵਾਲ, ਜਿਲਾ੍ਹ ਮਾਸ ਮੀਡੀਆ ਅਫਸਰ ਰਾਜ ਕੌਰ, ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ, ਸੁਖਵਿੰਦਰ ਕੌਰ, ਕਮਲ ਭੱਲਾ, ਜਸਬੀਰ ਕੌਰ, ਗੁਰਿੰਦਰ ਕੌਰ, ਫਤਿਹਦੀਪ ਸਿੰਘ, ਸ਼ੀਤਲ, ਰਸ਼ਪਾਲ ਸਿੰਘ ਅਤੇ ਸਮੂਹ ਸਟਾਫ ਮੋਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …