Saturday, September 26, 2026

ਡਾ. ਵਿਜੈ ਸਿੰਗਲਾ ਨੇ ਭੀਖੀ ‘ਚ ਰੱਖਿਆ ਸੜਕ ਦਾ ਨੀਂਹ ਪੱਥਰ

ਭੀਖੀ, 31 ਜੁਲਾਈ (ਕਮਲ ਜਿੰਦਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਮਾਨਸਾ ਵਿੱਚ ਵਿਕਾਸ ਕਾਰਜ਼ ਸ਼ੁਰੂ ਕਰ ਦਿੱਤੇ ਗਏ ਹਨ।ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਅੱਜ ਭੀਖੀ ਵਿਖੇ ਜੋੜ ਸੜਕ ਭੀਖੀ ਮੁਸਲਿਮ ਕਬਰਸਤਾਨ ਤੋਂ ਸੂਏ ਦੇ ਪੁੱਲ ਤੱਕ ਸੜਕ ਦੀ ਨਵੀਂ ਉਸਾਰੀ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਵਿਜੈ ਸਿੰਗਲਾ ਨੇ ਵੱਖ-ਵੱਖ ਪਿੰਡਾਂ ਵਿੱਚ ਗਲੀਆਂ-ਨਾਲੀਆਂ ਬਣਾਉਣ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ।ਉਨ੍ਹਾਂ ਕਿਹਾ ਕਿ ਹਲਕੇ ਦੀਆਂ ਕੁੱਝ ਸੜਕਾਂ ਦੀ ਹਾਲਤ ਠੀਕ ਨਹੀਂ ਹੈ, ਜਿਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਹੋਣ ਨਾਲ ਰਾਹਗੀਰਾਂ ਨੂੰ ਵੱਡੀ ਰਾਹਤ ਮਿਲਣ ਦੇ ਨਾਲ ਸੜਕੀ ਦੁਰਘਟਨਾਵਾਂ ਤੋਂ ਵੀ ਬਚਾਅ ਹੋਵੇਗਾ।
ਇਸ ਮੌਕੇ ਈਸ਼ਾਨ ਸਿੰਗਲਾ, ਮਾਸਟਰ ਵਰਿੰਦਰ ਸੋਨੀ, ਰਿੰਕੂ ਜ਼ਿੰਦਲ, ਸ਼ੀਸ਼ਣ ਮਿੱਤਲ, ਹਰਬੰਸ ਲਾਲ ਬਾਂਸਲ, ਮਿੱਠੂ ਰਾਮ ਬਾਂਸਲ, ਸੰਜੀਵ ਕੁਮਾਰ, ਪਿਊਸ਼ ਜੈਨ, ਸੰਤ ਰਾਮ ਜੈਨ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …