Saturday, July 5, 2025
Breaking News

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ 2 ਅਗਸਤ ਨੂੰ

ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) -ਡਿਪਟੀ ਕਮਿਸ਼ਨਰ ਅਮਿਤ ਤਲਵਾਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 2 ਅਗਸਤ ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਸ.ਬੀ.ਆਈ, ਐਕਸਿਸ ਬੈਂਕ ਅਤੇ ਪਰਮੈਰਿਕਾ ਲਾਈਫ ਇੰਸ਼ੋਰੇਂਸ ਕੰਪਨੀਆ ਭਾਗ ਲੈਣਗੀਆਂ।
ਉਨ੍ਹਾਂ ਕਿਹਾ ਕਿ ਇਹਨਾਂ ਸਾਰੀਆ ਕੰਪਨੀਆ ਵਲੋਂ ਵੱਖ-ਵੱਖ ਅਸਾਮੀਆਂ ਲਈ 9000/- ਤੋਂ 25000/-ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।ਚਾਹਵਾਨ ਉਮੀਦਵਾਰ ਰਿਜਿਊਮ ਲੈ ਕੇ 2 ਅਗਸਤ 2023 ਨੂੰ ਰੋਜਗਾਰ ਦਫਤਰ ਵਿਖੇ 10:00 ਵਜੇ ਤੋਂ 2:00 ਵਜੇ ਤੱਕ ਪਹੁੰਚਣ। ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਪੇਜ਼ „<https://tinyurl.com/dbeeasr> ਨਾਲ ਜੁੜ ਕੇ ਜਾਂ ਦਫਤਰ ਦੇ ਮੋਬਾਇਲ ਨੰਬਰ 9915789068 ‘ਤੇ ਸਪੰਰਕ ਕੀਤਾ ਜਾ ਸਕਦਾ ਹੈ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …