Monday, July 8, 2024

ਸਟੱਡੀ ਸਰਕਲ ਵਲੋਂ ਭਗਤ ਪੂਰਨ ਸਿੰਘ ਜੀ ਨੂੰ ਸਮਰਪਿਤ ਪੋਸਟਰ ਮੁਕਾਬਲੇ ਤੇ ਸੈਮੀਨਾਰ 2 ਅਗਸਤ ਨੂੰ

ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ-ਬਰਨਾਲਾ ਜ਼ੋਨ ਵਲੋਂ “ਬਲਿਹਾਰੀ ਕੁਦਰਤਿ ਵਸਿਆ” ਦੇ ਅੰਤਰਗਤ ਵਾਤਾਵਰਣ ਦੀ ਸੰਭਾਲ ਸਬੰਧੀ ਵਿਦਿਅਕ ਸੈਮੀਨਾਰ 2 ਅਗਸਤ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮੀਰੀ ਪੀਰੀ ਵਿਦਿਆਲਿਆ ਜੋਤੀਸਰ ਖੁਰਾਣਾ ਵਿਖੇ ਕਰਵਾਇਆ ਜਾ ਰਿਹਾ ਹੈ।ਪ੍ਰੋ: ਨਰਿੰਦਰ ਸਿੰਘ ਐਡੀਸ਼ਨਲ ਜ਼਼ਨਲ ਸਕੱਤਰ ਅਕਾਦਮਿਕ, ਕੁਲਵੰਤ ਸਿੰਘ ਨਾਗਰੀ ਜ਼਼ਨਲ ਸਕੱਤਰ ਦੀ ਦੇਖ ਹੇਠ ਹੋ ਰਹੇ ਇਸ ਸੈਮੀਨਾਰ ਬਾਰੇ ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਨੇ ਦੱਸਿਆ ਕਿ ਇਹ ਸੈਮੀਨਾਰ ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ ਯਾਦ (31ਵੀਂ ਬਰਸੀ) ਨੂੰ ਸਮਰਪਿਤ ਹੋਵੇਗਾ।ਸੈਮੀਨਾਰ ਦੇ ਮੁੱਖ ਮਹਿਮਾਨ ਸੰਤ ਬਾਬਾ ਕਿਰਪਾਲ ਸਿੰਘ ਚੇਅਰਮੈਨ ਜੋਤੀਸਰ ਵਿਦਿਆਲਿਆ ਹੋਣਗੇ, ਜਦਕਿ ਪ੍ਰਿੰਸੀਪਲ ਰਮਨਦੀਪ ਕੌਰ ਸੈਮੀਨਾਰ ਦੀ ਪ੍ਰਧਾਨਗੀ ਕਰਨਗੇ।ਸੈਮੀਨਾਰ ਦੇ ਮੁੱਖ ਬੁਲਾਰੇ ਗਰੀਨ ਪੰਜਾਬ ਸੁਸਾਇਟੀ ਦੇ ਪ੍ਰਧਾਨ ਪਾਲਾ ਮੱਲ ਸਿੰਗਲਾ ਵਾਤਾਵਰਣ ਦੀ ਸੰਭਾਲ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਵਟਾਂਦਰਾ ਕਰਨਗੇ।ਕੁਲਵੰਤ ਸਿੰਘ ਅਕੋਈ ਵਾਤਾਵਰਣ ਸਬੰਧੀ ਭਗਤ ਪੂਰਨ ਸਿੰਘ ਜੀ ਬਾਰੇ ਗੱਲਬਾਤ ਕਰਨਗੇ।ਜ਼ੋਨ ਦੇ ਜਥੇਬੰਦਕ ਸਕੱਤਰ ਗੁਰਮੇਲ ਸਿੰਘ, ਅਜਮੇਰ ਸਿੰਘ ਡਿਪਟੀ ਡਾਇਰੈਕਟਰ, ਯੂਨਿਟ ਸਕੱਤਰ ਗੁਲਜ਼ਾਰ ਸਿੰਘ, ਪ੍ਰੋ: ਹਰਵਿੰਦਰ ਕੌਰ ਐਡੀਸ਼ਨਲ ਜ਼ੋਨਲ ਸਕੱਤਰ ਇਸਤਰੀ ਕੌਂਸਲ ਦੀ ਨਿਗਰਾਨੀ ਹੇਠ ਸਕੂਲ ਵਿਦਿਆਰਥੀਆਂ ਦੇ ਵਾਤਾਵਰਣ ਸਬੰਧੀ ਪੋਸਟਰ ਮੁਕਾਬਲੇ ਵੀ ਹੋਣਗੇ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …