Monday, July 8, 2024

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜ਼ਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਬੀ.ਏ ਸਮੈਸਟਰ ਦੂਜਾ ਦੇ ਵਿਦਿਆਰਥੀਆਂ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਮਤਿਹਾਨਾਂ ’ਚੋਂ ਨਤੀਜ਼ਾ 100 ਫ਼ੀਸਦੀ ਰਿਹਾ ਅਤੇ ਸਾਰੇ ਵਿਦਿਆਰਥੀ ਪਹਿਲੀ ਡਵੀਜ਼ਨ ’ਚ ਪਾਸ ਹੋਏ, ਮੁਹਰਲੇ ਸਥਾਨਾਂ ’ਤੇ ਲੜਕੀਆਂ ਹੀ ਕਾਬਜ਼ ਰਹੀਆਂ। ਬਹੁ-ਗਿਣਤੀ ਲੜਕੀਆਂ ਨੇ 70 ਪ੍ਰਤੀਸ਼ਤ ਤੋਂ ਉਪਰ ਨੰਬਰ ਹਾਸਲ ਕੀਤੇ।
ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਇਸ ਅਕਾਦਮਿਕ ਸੈਸ਼ਨ ’ਚ ਬੀ.ਏ. ਸਮੈਸਟਰ ਦੂਜਾ ’ਚੋਂ ਲਵਪ੍ਰੀਤ ਕੌਰ ਨੇ 77.25 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਨੀਲਮਾ, ਰੀਆ ਅਤੇ ਪਵਨਦੀਪ ਕੌਰ ਨੇ 74.25 ਦੂਜਾ ਅਤੇ ਗੁਰਲੀਨ ਕੌਰ ਨੇ 74 ਫ਼ੀਸਦੀ ਅੰਕ ਲੈ ਕੇ ਤੀਜ਼ਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਹਮੇਸ਼ਾਂ ਇਹ ਕੋਸ਼ਿਸ਼ ਰਹਿੰਦੀ ਹੈ ਕਿ ਅਸੀ ਵਿਦਿਅਰਥੀਆਂ ਨੂੰ ਵਰਤਮਾਨ ਸਮੇਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਕਾਬਿਲ ਬਣ ਸਕੀਏ।ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਲਈ ਸੁੱਭ ਕਾਮਨਾਵਾਂ ਦਿੱਤੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

 

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …