Monday, July 8, 2024

ਖਾਲਸਾ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਆਯੋਜਿਤ ਇਸ ਮੇਲੇ ’ਚ ਵਿਦਿਆਰਥਣਾਂ ਨੇ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ।ਇਸ ਵਿਚ ਸ਼ਬਦ ਗਾਇਨ, ਗਿੱਧਾ, ਭੰਗੜਾ ਅਤੇ ਲੋਕ ਗੀਤ ਸ਼ਾਮਲ ਸਨ।
ਸ੍ਰੀਮਤੀ ਨਾਗਪਾਲ ਨੇ ਤੀਆਂ ਦੇ ਤਿਉਹਾਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਆਪਸੀ ਮੇਲ-ਮਿਲਾਪ ਦਾ ਪ੍ਰਤੀਕ ਹੈ।ਜਿਸ ਵਿੱਚ ਨਵ-ਵਿਆਹੀਆਂ ਅਤੇ ਕੁਆਰੀਆਂ ਕੁੜੀਆਂ ਤ੍ਰਿੰਝਣ ’ਚ ਇੱਕ ਰੱਖ ਦੇ ਹੇਠਾਂ ਬੈਠ ਕੇ ਆਪਸੀ ਖੁਸ਼ੀ ਦਾ ਪ੍ਰਗਟਾਵਾ ਅਤੇ ਦੁੱਖ ਸੁੱਖ ਸਾਂਝੇ ਕਰਦੀਆਂ ਹਨ।ਪ੍ਰਿੰ: ਨਾਗਪਾਲ ਨੇ ਵਿਦਿਆਰਥੀਆਂ ਦੀ ਪ੍ਰਸੰਸ਼ਾ ਕੀਤੀ ਅਤੇ ਇਨ੍ਹਾਂ ਪੇਸ਼ਕਾਰੀਆਂ ਦੀ ਤਿਆਰੀ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ।
ਸਕੂਲ ਵਲੋਂ ਮਹਿੰਦੀ ਮੁਕਾਬਲਾ ਵੀ ਕਰਵਾਇਆ ਗਿਆ।ਜਿਸ ਵਿਚ ਸੋਨੀਆ ਨੇ ਪਹਿਲਾ, ਗੁਰਪ੍ਰੀਤ ਕੌਰ ਨੇ ਦੂਜਾ ਅਤੇ ਪ੍ਰਿਯੰਕਾ ਨੇ ਤੀਸਰਾ ਸਥਾਨ ਹਾਸਲ ਕੀਤਾ।ਇਸ ਮੋਕੇ ਪੰਜਾਬ ਦੀਆਂ ਪ੍ਰਸਿੱਧ ਲੋਕ ਖੇਡਾਂ ਕਰਵਾਉਣ ਦੇ ਨਾਲ-ਨਾਲ ਵੱਖ-ਵੱਖ ਤਰ੍ਹਾਂ ਦੇ ਸਟਾਲ ਵੀ ਲਗਵਾਏ ਗਏ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …