Saturday, December 21, 2024

ਨਿਊਯਾਰਕ ਪੁਲਿਸ ’ਚ ਸਿੱਖ ਸਿਪਾਹੀਆਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਧਾਰਮਿਕ ਅਜ਼ਾਦੀ ਦਾ ਉਲੰਘਣ- ਐਡਵੋਕੇਟ ਧਾਮੀ

ਅਮਰੀਕਾ ’ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੀ ਨਿਊਯਾਰਕ ਪੁਲਿਸ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਨਿਯਮ ਵਿਰੁੱਧ ਇਤਰਾਜ਼ ਜਤਾਇਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਅੰਦਰ ‘ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਇਕ ਪੱਤਰ ਲਿਖ ਕੇ ਇਸ ਬਾਰੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਪਾਸੋਂ ਵੀ ਦਖ਼ਲ ਮੰਗਿਆ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸੁਰੱਖਿਆ ਦੇ ਨਾਂ ਹੇਠ ਅਮਰੀਕਾ ਪੁਲਿਸ ਵੱਲੋਂ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਨਿਯਮ ਤਰਕਸੰਗਤ ਨਹੀਂ ਹੈ।ਗੈਸ ਮਾਸਕ ਦੇ ਹਵਾਲੇ ਨਾਲ ਦਾੜ੍ਹੀ ਰੱਖਣ ’ਤੇ ਪਾਬੰਦੀ ਗਲਤ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਾੜ੍ਹੀ ਬੰਨ੍ਹ ਕੇ ਗੈਸ ਮਾਸਕ ਆਸਾਨੀ ਨਾਲ ਪਹਿਨਿਆ ਜਾ ਸਕਦਾ ਹੈ, ਇਸ ਦੀ ਉਦਾਹਰਣ ਭਾਰਤੀ ਫ਼ੌਜ ਵਿਚ ਸੇਵਾ ਕਰ ਰਹੇ ਸਿੱਖ ਸਿਪਾਹੀ ਹਨ, ਜੋ ਵਿਸ਼ਵ ਦੀਆਂ ਸਿਖਰਲੀਆਂ ਫ਼ੌਜਾਂ ਵਿਚੋਂ ਇਕ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਵੱਲੋਂ ਆਪਣੇ ਕੇਸ ਨਾ ਕੱਟਣੇ ਆਪਣੇ ਗੁਰੂ ਸਾਹਿਬਾਨ ਅਤੇ ਧਰਮ ਪ੍ਰਤੀ ਵਚਨਬਧਤਾ ਹੈ ਅਤੇ ਨਿਊਯਾਰਕ ਪੁਲਿਸ ਵੱਲੋਂ ਸਿੱਖ ਸਿਪਾਹੀਆਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਕਾਨੂੰਨ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਰੀਤੀ ਰਿਵਾਜ਼ ਦੁਨੀਆਂ ਦੇ ਕਿਸੇ ਹਿੱਸੇ ਵਿੱਚ ਵੀ ਜਾਣ-ਪਛਾਣ ਦੇ ਮੁਥਾਜ਼ ਨਹੀਂ ਹਨ।ਉਨ੍ਹਾਂ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਕਿਹਾ ਕਿ ਉਹ ਇਸ ਮਾਮਲੇ ਵਿੱਚ ਦਖ਼ਲ ਦੇਣ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …