Sunday, July 7, 2024

ਸ੍ਰੀ ਗੁਰੂ ਸਿੰਘ ਸਭਾ ਦੇ 150 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀ ਗੁਰੂ ਸਿੰਘ ਸਭਾ ਦੇ 150 ਸਾਲਾ ਸਥਾਪਨਾ ਦਿਵਸ ਸਮਾਗਮਾਂ ਦੀ ਆਰੰਭਤਾ ਧਾਰਮਿਕ ਪ੍ਰੋਗਰਾਮ ਨਾਲ ਹੋਈ।ਭਾਈ ਬੰਦੀ ਹਾਲ ਰਾਮਗੜ੍ਹੀਆ ਹਾਲ ਈਸਟ ਮੋਹਨ ਨਗਰ ਵਿਖੇ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਕਵੀਸ਼ਰੀ ਜਥਾ ਭਾਈ ਮਲਕੀਤ ਸਿੰਘ ਵਰਪਾਲ ਅਤੇ ਭਾਈ ਅਜੀਤ ਸਿੰਘ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਾਲਿਆਂ ਨੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਸਭਾ ਦੇ ਜਰਨਲ ਸਕੱਤਰ ਹਰਮਨਜੀਤ ਸਿੰਘ ਨੇ ਹਾਜ਼ਰ ਸੰਗਤਾਂ ਨੂੰ ਦੱਸਿਆ ਕਿ 30 ਜੁਲਾਈ 1873 ਨੂੰ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਸੁਹਿਰਦ ਸਿੱਖਾਂ ਵਲੋਂ ਸ੍ਰੀ ਗੁਰੂ ਸਿੰਘ ਸਭਾ ਸਥਾਪਿਤ ਕੀਤੀ ਗਈ ਸੀ, ਜੋ ਲਗਾਤਾਰ ਸਿੱਖੀ ਦੇ ਪ੍ਰਚਾਰ ਲਈ ਯਤਨਸ਼ੀਲ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੁ ਸਿੰਘ ਸਭਾ ਵਲੋਂ 150 ਸਾਲਾ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਤਰਲੋਕ ਸਿੰਘ, ਪ੍ਰੀਤਮ ਸਿੰਘ ਕਲਸੀ, ਸਰਬਜੋਤ ਸਿੰਘ ਤੇ ਪ੍ਰੀਤਮ ਸਿੰਘ, ਐਡੀਸ਼ਨਲ ਜਰਨਲ ਸਕੱਤਰ ਗੁਰਬਖਸ਼ ਸਿੰਘ ਬੇਦੀ, ਸੁਖਵਿੰਦਰ ਸਿੰਘ, ਗੁਰਿੰਦਰ ਸਿੰਘ, ਨਵਤੇਜ ਸਿੰਘ, ਬਲਦੇਵ ਸਿੰਘ, ਪ੍ਰਭਜੋਤ ਸਿੰਘ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਜਗਤਾਰ ਸਿੰਘ, ਗੋਪਾਲ ਸਿੰਘ ਆਦਿ ਮੌਜ਼ੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …