Friday, August 28, 2026

ਖ਼ਾਲਸਾ ਕਾਲਜ ਵੂਮੈਨ ਵਿਖੇ ਫ਼ੈਸ਼ਨ ਡਿਜ਼ਾਈਨਿੰਗ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਫ਼ੈਸ਼ਨ ਡਿਜ਼ਾਈਨਿੰਗ ਦੇ ਪੋਸਟ ਗਰੈਜੂਏਟ ਵਿਭਾਗ ਵਲੋਂ ਊਸ਼ਾ ਕੰਪਨੀ ਦੇ ਸਹਿਯੋਗ ਨਾਲ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਗਈ ਵਰਕਸ਼ਾਪ ’ਚ ਕੰਪਨੀ ਮਾਹਿਰਾਂ ਵਲੋਂ ਨਵੀਆਂ ਉਤਪਾਦ ਕੀਤੀਆਂ ਗਈਆਂ ਸਵੈ-ਚਾਲਕ ਸਿਲਾਈ ਮਸ਼ੀਨਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਉਕਤ ਮਸ਼ੀਨਾਂ ਨੂੰ ਚਲਾਉਣ ਸਬੰਧੀ ਸਿਖਲਾਈ ਵੀ ਦਿੱਤੀ।ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਉਕਤ ਵਰਕਸ਼ਾਪ ਨਾਲ ਵਿਦਿਆਰਥਣਾਂ ਦੇ ਗਿਆਨ ’ਚ ਵਾਧਾ ਹੋਇਆ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …