ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਪ੍ਰਬੰਧਨ ਅਤੇ ਸੈਰ ਸਪਾਟਾ ਵਿਭਾਗ ਦੇ ਨਵੇਂ ਵਿਦਿਆਰਥੀਆਂ
ਲਈ ਫਰੈਸ਼ਮੈਨ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬੀ.ਐਚ.ਐਮ.ਸੀ.ਟੀ (ਬੈਚਲਰ ਆਫ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ), ਬੀ.ਟੀ.ਟੀ.ਐਮ, ਭੋਜਨ ਉਤਪਾਦਨ ਵਿੱਚ ਡਿਪਲੋਮਾ ਅਤੇ ਬੇਕਰੀ ਅਤੇ ਕਨਫੈਕਸ਼ਨਰੀ ਵਿੱਚ ਸਰਟੀਫਿਕੇਟ ਕੋਰਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਇਸ ਮੌਕੇ ਮੁੱਖ ਬੁਲਾਰੇ ਸ਼ੈਫ ਨਵਨੀਤ ਸਿੰਘ (ਐਗਜ਼ੀਕਿਊਟਿਵ ਸ਼ੈਫ ਆਈ.ਟੀ.ਸੀ ਅੰਮ੍ਰਿਤਸਰ), ਸ਼੍ਰੀਮਤੀ ਰਿਤਿਕਾ ਗੁਪਤਾ, ਅੰਗਦ ਗਰੇਵਾਲ, ਫਰੰਟ ਆਫਿਸ ਮੈਨੇਜਰ-ਲੇ ਮੈਰੀਡੀਅਨ ਅੰਮ੍ਰਿਤਸਰ, ਸ਼੍ਰੀਮਤੀ ਸ਼ਿਵਾਨੀ ਰਣੌਤ ਮੈਨੇਜਰ ਲੀ ਮੈਰੀਡੀਅਨ ਅੰਮ੍ਰਿਤਸਰ ਅਤੇ ਨਿਖਿਲ ਗਿੱਲ, ਸ਼ਾਲੋਮ ਇੰਡੀਆ ਟਰੈਵਲਜ਼ ਮੋਜ਼ੂਦ ਸਨ।
ਪੋ੍ਰ. ਇੰਚਾਰਜ਼ ਡਾ. ਮਨਦੀਪ ਕੌਰ ਨੇ ਜਿਥੇ ਆਏ ਮਹਿਮਾਨਾਂ ਦਾ ਫੁੱਲਾਂ ਨਾਲ ਸਵਾਗਤ ਕੀਤਾ, ਉਥੇ ਵੱਖ- ਵੱਖ ਕੋਰਸਾਂ ਵਿੱਚ ਦਾਖ਼ਲ ਹੋਏ ਨਵੇਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਙ ਬੁਲਾਰਿਆਂ ਨੇ ਵਿਦਿਆਰਥੀਆਂ ਨਾਲ ਇੰਟਰਐਕਟਿਵ ਸੈਸ਼ਨਾਂ ਵਿੱਚ ਹਿੱਸਾ ਲਿਆ ਅਤੇ ਨੌਜਵਾਨਾਂ ਨੂੰ ਸਮਾਰਟ ਵਰਕ ਦੇ ਨਾਲ-ਨਾਲ ਸਖ਼ਤ ਮਿਹਨਤ `ਤੇ ਧਿਆਨ ਕੇਂਦਰਿਤ ਕਰਨ ਅਤੇ ਸਕਾਰਾਤਮਕ ਇਰਾਦੇ ਨਾਲ ਉਦਯੋਗ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਨੇ ਪ੍ਰਾਹੁਣਚਾਰੀ ਅਤੇ ਸੈਰ-ਸਪਾਟਾ ਉਦਯੋਗ ਦੇ ਬਾਰੇ ਆਪਣੇ ਕੀਮਤੀ ਅਨੁਭਵ ਸਾਂਝੇ ਕੀਤੇ ਅਤੇ ਆਪਣੇ ਗਾਹਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ’ਚ ਇਹ ਕੋਰਸ ਮਦਦ ਕਰ ਸਕਦੇ ਹਨ।ਡਾ. ਮਨਦੀਪ ਕੌਰ ਨੇ ਇਸ ਸਮਾਗਮ ਨੂੰ ਸਫਲ ਬਣਾਉਣ ਵਾਲੇ ਸਾਰੇ ਬੁਲਾਰਿਆਂ ਅਤੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦਾ ਧੰਨਵਾਦ ਕੀਤਾ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਵਾਰ ਮੈਮੋਰੀਅਲ ਤੱਕ ਯਾਦਗਾਰੀ ਮੋਟਰਸਾਈਕਲ ਰਾਈਡ ਦਾ ਆਯੋਜਨ 12 ਜੁਲਾਈ ਨੂੰ
ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਆਈ.ਏ.ਐਸ ਨੇ …
Punjab Post Daily Online Newspaper & Print Media