Monday, July 8, 2024

ਚੇਅਰਮੈਨ ਅਸ਼ੋਕ ਤਲਵਾਰ ਨੇ ਸਕੂਲ ਆਫ ਐਮੀਨੈਂਸ ਛੇਹਰਟਾ ਦਾ ਕੀਤਾ ਦੌਰਾ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਸ਼ੋਕ ਤਲਵਾਰ ਵਲੋਂ ਸਕੂਲ ਆਫ ਐਮੀਨੈਂਸ ਛੇਹਰਟਾ ਦਾ ਦੌਰਾ ਕੀਤਾ ਗਿਆ।ਉਹਨਾਂ ਨਾਲ ਐਕਸੀਅਨ ਪਰਮਿੰਦਰ ਸਿੰਘ ਕਾਹਲੋਂ ਅਤੇ ਐਸ.ਡੀ.ਓ ਸ਼ੁਭਮ ਵੀ ਮੌਜ਼ੂਦ ਸਨ।ਚੇਅਰਮੈਨ ਅਸ਼ੋਕ ਤਲਵਾਰ ਨੇ ਸਕੂਲ ਪ੍ਰਿੰਸੀਪਲ ਨਾਲ ਮੁਲਾਕਾਤ ਕੀਤੀ ਅਤੇ ਨਿਰਮਾਣ ਅਧੀਨ ਕਾਰਜ਼ਾਂ ਦਾ ਜਾਇਜ਼ਾ ਲਿਆ।ਉਹਨਾਂ ਕਿਹਾ ਕਿ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਸਕੂਲ ਆਫ ਐਮੀਨੈਂਸ ਦੀ ਸੂਚੀ ਵਿਚ ਅੰਮ੍ਰਿਤਸਰ ਦਾ ਸਕੂਲ ਆਫ ਐਮੀਨੈਂਸ ਛੇਹਰਟਾ ਦਾ ਨਾਮ ਵੀ ਸ਼ਾਮਲ ਹੈ।ਉਹਨਾਂ ਕਿਹਾ ਕਿ ਸਕੂਲ ਦੇ ਨਿਰਮਾਣ ਕਾਰਜ਼ਾਂ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਫੰਡਾਂ ਦੀ ਕਮੀ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਅਨਿਲ ਮਹਾਜਨ, ਵਿਕਰਮਜੀਤ ਵਿੱਕੀ, ਵਿਸ਼ਵ ਸਹਿਜਪਾਲ ਤੇ ਐਡਵੋਕੇਟ ਰਮਨ ਮੌਜ਼ੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …