ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ)- ਸਿਵਲ ਸਰਜਨ ਡਾ. ਪਰਮਿੰਦਰ ਕੌਰ ਅਤੇ ਨੋਡਲ ਅਫ਼ਸਰ ਡਾ. ਅਮਨਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ (ਆਰ.ਬੀ.ਐਸ.ਕੇ) ਤਹਿਤ ਜ਼ਿਲ੍ਹਾ ਸੰਗਰੂਰ ਦੇ ਪਿੰਡ ਲੋਹਾ ਖੇੜਾ ਦੇ ਬੱਚੇ ਰਾਜਵੀਰ ਸਿੰਘ ਦਾ ਦਿਲ ਦੇ ਛੇਕ ਦੀ ਬਿਮਾਰੀ ਦਾ ਸਫ਼ਲ ਆਪਰੇਸ਼ਨ ਕਰਵਾਇਆ ਗਿਆ।ਡਾ. ਗੁਰਪ੍ਰੀਤ ਸਿੰਘ ਅਤੇ ਡਾ. ਰਜਨੀਸ਼ ਨੇ ਦੱਸਿਆ ਕਿ (ਆਰ.ਬੀ.ਐਸ.ਕੇ) ਤਹਿਤ ਚੌਥੀ ਕਲਾਸ ਦੇ ਵਿਦਿਆਰਥੀ ਰਾਜਵੀਰ ਸਿੰਘ ਦਾ ਪੀ.ਜੀ.ਆਈ ਹਸਪਤਾਲ ਚੰਡੀਗੜ੍ਹ ਤੋਂ ਦਿਲ ਦੇ ਮਾਹਿਰ ਡਾ. ਸੰਜੀਵ ਵਲੋਂ ਸਫ਼ਲ ਅਪਰਸ਼ੇਨ ਕੀਤਾ ਗਿਆ।ਜਿਸ ਨਾਲ ਇਸ ਬੱਚੇ ਨੂੰ ਨਵੀਂ ਜ਼ਿੰਦਗੀ ਮਿਲੀ ਹੈ।ਬੱਚੇ ਦੇ ਪਿਤਾ ਭੁਪਿੰਦਰ ਸਿੰਘ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਬੱਚੇ ਦਾ ਇਲਾਜ਼ ਬਿਲਕੁੱਲ ਮੁਫ਼ਤ ਹੋਇਆ ਹੈ, ਜਦਕਿ ਪ੍ਰਾਈਵੇਟ ਤੌਰ ’ਤੇ ਇਸ ਦਾ ਇਲਾਜ਼ ਬਹੁਤ ਮਹਿੰਗਾ ਸੀ।ਬਲਾਕ ਐਜੂਕੇਟਰ ਯਾਦਵਿੰਦਰ ਨੇ ਕਿਹਾ ਕਿ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਸੂਬਾ ਸਰਕਾਰ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ।ਇਸ ਵਿੱਚ ਆਂਗਨਵਾੜੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਰਜਿਸਟਰਡ 0 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਇਲਾਜ਼ ਮੁਫ਼ਤ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਸਰਕਾਰ ਵਲੋਂ ਜਨਮ ਜਾਤ ਬਿਮਾਰੀਆਂ, ਦਿਲ ਦੀਆਂ ਬਿਮਾਰੀਆਂ, ਮੰਦਬੁੱਧੀ, ਬੋਲਣ ਵਿੱਚ ਦੇਰੀ, ਦੰਦਾਂ ਦੀਆਂ ਬਿਮਾਰੀਆਂ, ਟੇਢੇ ਪੈਰ, ਰੀੜ੍ਹ ਦੀ ਹੱਡੀ ਵਿਚ ਸੋਜ਼ ਸਮੇਤ ਲਗਭਗ 40 ਬਿਮਾਰੀਆਂ ਦਾ ਇਲਾਜ਼ ਮੁਫ਼ਤ ਵਿੱਚ ਕਰਵਾਇਆ ਜਾਂਦਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …