ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲਾਨਾ ਧਾਰਮਿਕ ਪ੍ਰੀਖਿਆ ਵਿਚ ਭਾਗ ਲੈਣ
ਵਾਲੇ ਵਿਦਿਆਰਥੀ 31 ਅਗਸਤ ਤੱਕ ਦਾਖਲਾ ਫਾਰਮ ਭਰ ਸਕਣਗੇ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਹੈ ਕਿ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਇਸ ਸਾਲ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਦੇ ਦਾਖਲੇ ਸ਼ੁਰੂ ਕਰ ਦਿੱਤੇ ਗਏ ਹਨ।ਦਾਖਲਾ ਫਾਰਮ ਭਰਨ ਦੀ ਅੰਤਿਮ ਮਿਤੀ 31 ਅਗਸਤ 2023 ਰੱਖੀ ਗਈ ਹੈ।ਉਨ੍ਹਾਂ ਦੱਸਿਆ ਕਿ ਧਾਰਮਿਕ ਪ੍ਰੀਖਿਆ ਚਾਰ ਦਰਜਿਆਂ ਵਿੱਚ ਲਈ ਜਾਂਦੀ ਹੈ, ਜਿਸ ਲਈ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਪਹਿਲਾ ਦਰਜ਼ਾ, ਨੌਵੀਂ ਤੋਂ ਬਾਰ੍ਹਵੀਂ ਤੱਕ ਦੂਜਾ ਦਰਜ਼ਾ, ਗ੍ਰੈਜੂਏਸ਼ਨ ਤੱਕ ਤੀਜ਼ਾ ਦਰਜ਼ਾ ਅਤੇ ਪੋਸਟ ਗ੍ਰੈਜੂਏਸ਼ਨ ਤੱਕ ਚੌਥੇ ਦਰਜ਼ੇ ਤਹਿਤ ਦਾਖਲਾ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਧਾਰਮਿਕ ਪ੍ਰੀਖਿਆ ਦਾ ਦਾਖਲਾ ਫਾਰਮ ਧਰਮ ਪ੍ਰਚਾਰ ਕਮੇਟੀ ਦੀ ਪ੍ਰੀਖਿਆ ਬ੍ਰਾਂਚ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ ’ਤੇ ਵੀ ਦਾਖਲਾ ਫਾਰਮ ਉਪਲੱਬਧ ਹੈ।
ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਵਿੱਚ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਦਰਜ਼ੇ ਮੁਤਾਬਿਕ ਵੱਖ-ਵੱਖ ਰਾਸ਼ੀ ਦੇ ਵਜੀਫੇ ਦਿੱਤੇ ਜਾਂਦੇ ਹਨ।ਪਹਿਲੇ ਦਰਜ਼ੇ ਦੇ ਵਿਦਿਆਰਥੀਆਂ ਲਈ 1100/-, ਦੂਜੇ ਦਰਜ਼ੇ ਲਈ 2100, ਤੀਜ਼ੇ ਲਈ 3100/- ਤੇ ਚੌਥੇ ਦਰਜ਼ੇ ਲਈ 4100/- ਰੁਪਏ ਦਿੱਤੇ ਜਾਣਗੇ।ਇਸ ਤੋਂ ਇਲਾਵਾ ਹਰ ਦਰਜ਼ੇ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 5100/-, 4100/- ਤੇ 3100/- ਰੁਪਏ ਦੀ ਵਿਸ਼ੇਸ਼ ਸਨਮਾਨਿਤ ਰਾਸ਼ੀ ਦਿੱਤੀ ਜਾਂਦੀ ਹੈ।ਉਨ੍ਹਾਂ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਪ੍ਰੀਖਿਆ ਵਿੱਚ ਵੱਧ ਤੋਂ ਵੱਧ ਬੱਚਿਆਂ ਨੂੰ ਸ਼ਾਮਲ ਕਰਵਾਉਣ, ਤਾਂ ਜੋ ਉਹ ਸਿੱਖੀ ਸਿਧਾਂਤਾਂ ਤੇ ਇਤਿਹਾਸ ਨਾਲ ਜੁੜ ਸਕਣ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media