Sunday, December 22, 2024

ਡਾ. ਅਮਿਤ ਆਨੰਦ ਨੇ ਖ਼ਾਲਸਾ ਕਾਲਜ ਵਿਖੇ ਕੈਮਿਸਟਰੀ ਵਿਭਾਗ ਦੇ ਐਚ.ਓ.ਡੀ ਵਜੋਂ ਸੰਭਾਲਿਆ ਅਹੁੱਦਾ

ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ 109 ਸਾਲਾਂ ਪੁਰਾਣੇ ਵੱਕਾਰੀ ਪੋਸਟ ਗ੍ਰੈਜੂਏਟ ਕੈਮਿਸਟਰੀ ਵਿਭਾਗ ਦੇ ਮੁਖੀ ਵਜੋਂ ਡਾ. ਅਮਿਤ ਆਨੰਦ ਨੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਮੌਜ਼ੂਦਗੀ ’ਚ ਅਹੁੱਦਾ ਸੰਭਾਲਿਆ।ਡਾ. ਮਹਿਲ ਸਿੰਘ ਨੇ ਡਾ. ਅਮਿਤ ਆਨੰਦ ਨੂੰ ਵਧਾਈ ਦਿੰਦਿਆਂ ਸੰਸਥਾ ਲਈ ਉਨ੍ਹਾਂ ਦੀਆਂ 20 ਸਾਲ ਦੀਆਂ ਸਮਰਪਿਤ ਸੇਵਾਵਾਂ ਬਾਰੇ ਚਾਨਣਾ ਪਾਇਆ।
ਡਾ. ਆਨੰਦ ਦੇ ਜ਼ਿਕਰਯੋਗ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਡਾ. ਮਹਿਲ ਸਿੰਘ ਨੇ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਅਤੇ ਮੁਹਾਰਤ ਕੈਮਿਸਟਰੀ ਵਿਭਾਗ ਦੇ ਅਕਾਦਮਿਕ ਮਾਹੌਲ ਨੂੰ ਵਧਾਏਗੀ।ਉਨ੍ਹਾਂ ਕਿਹਾ ਕਿ ਕਾਲਜ ’ਚ ਡਾ. ਆਨੰਦ ਦਾ ਸਫ਼ਰ ਸਤੰਬਰ 2004 ’ਚ ਸ਼ੁਰੂ ਹੋਇਆ, ਜਦੋਂ ਉਹ ਆਰਗੈਨਿਕ ਕੈਮਿਸਟਰੀ ’ਚ ਸਹਾਇਕ ਪ੍ਰੋਫੈਸਰ ਵਜੋਂ ਸ਼ਾਮਿਲ ਹੋਏ।ਉਨ੍ਹਾਂ ਨੇ ਕਾਲਜ ’ਚ ਅਕਾਦਮਿਕ ਉੱਤਮਤਾ ਨੂੰ ਉਤਸ਼ਾਹਿਤ ਕਰਨ ’ਚ ਮਹੱਤਵਪੂਰਣ ਭੂਮਿਕਾ ਨਿਭਾਈ ਅਤੇ ਖੋਜਕਰਤਾ ਵਜੋਂ ਮਾਨਤਾ ਪ੍ਰਾਪਤ ਕੀਤੀ ਹੈ।ਡਾ. ਆਨੰਦ ਨੂੰ ਅਕਾਦਮਿਕ ਲੈਂਡਸਕੇਪ ’ਚ ਸ਼ਾਨਦਾਰ ਯੋਗਦਾਨ ਲਈ ਸਾਲ 2020-21 ਲਈ ‘ਬੈਸਟ ਟੀਚਰ ਐਵਾਰਡ’ ਨਾਲ ਵੀ ਨਿਵਾਜ਼ਿਆ ਗਿਆ।
ਸਮਾਗਮ ’ਚ ਡਾ. ਤਮਿੰਦਰ ਸਿੰਘ ਡੀਨ ਅਕਾਦਮਿਕ, ਰਜਿਸਟਰਾਰ, ਡਿਪਟੀ ਰਜਿਸਟਰਾਰ ਦੇ ਨਾਲ-ਨਾਲ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਸਮੂਹ ਮੁਖੀ, ਵਿਭਾਗ ਫੈਕਲਟੀ ਆਦਿ ਪਤਵੰਤੇ ਹਾਜ਼ਰ ਸਨ, ਜਿਨ੍ਹਾਂ ਨੇ ਡਾ. ਆਨੰਦ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …