Tuesday, March 10, 2026

ਵੀ.ਸੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਐਕਸਟੈਂਸ਼ਨ ‘ਤੇ ਅਫਸਰ ਐਸੋਸੀਏਸ਼ਨ ਨੇ ਦਿੱਤੀਆਂ ਮੁਬਾਰਕਾਂ

ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਜਿਨ੍ਹਾਂ ਦਾ ਕਾਰਜ਼ਕਾਲ ਸਮਾਪਤ ਹੋਣ ਜਾ ਰਿਹਾ ਸੀ, ਨੂੰ ਪੰਜਾਬ ਸਰਕਾਰ ਵਲੋਂ ਐਕਸਟੈਂਨਸ਼ਨ ਦਿੱਤੀ ਗਈ ਹੈ।ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਰਜ਼ਨੀਸ਼ ਭਾਰਦਵਾਜ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਇਹ ਕੇਵਲ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਐਕਸਟੈਂਨਸ਼ਨ ਨਹੀਂ ਹੈ, ਬਲਕਿ ਉਨ੍ਹਾਂ ਦੀ ਸੋਚ, ਵਿਚਾਰਧਾਰਾ ਅਤੇ ਯੂਨੀਵਰਸਿਟੀ ਦੀ ਬੇਹਤਰੀ ਲਈ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਵਲੋਂ ਕੀਤੀਆਂ ਗਈਆਂ ਉਪਲੱਬਧੀਆਂ ਦਾ ਸਨਮਾਨ ਹੈ।ਉਨਾਂ ਕਿਹਾ ਕਿ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਇੱਕ ਡਾਕਟਰ ਹੋਣ ਦੇ ਨਾਲ-ਨਾਲ ਉਚ ਕੋਟੀ ਦੇ ਵਿਦਿਵਾਨ ਅਤੇ ਯੂ.ਜੀ.ਸੀ ਦੇ ਸਾਬਕਾ ਸਕੱਤਰ ਵੀ ਰਹਿ ਚੁੱਕੇ ਹਨ।ਜਦੋਂ ਦਾ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਦਾ ਅਹੁੱਦਾ ਸੰਭਾਲਿਆ ਹੈ, ਯੂਨੀਵਰਸਿਟੀ ਦੇ ਸਿੱਖਿਆ ਅਤੇ ਖੋਜ਼ ਦੇ ਮਿਆਰ ਵਿਚ ਵਾਧਾ ਹੋਇਆ ਹੈ।ਪ੍ਰਧਾਨ ਰਜ਼ਨੀਸ਼ ਭਾਰਦਵਾਜ ਨੇ ਦੱਸਿਆ ਕਿ ਭਾਵੇਂ ਉਹ ਨਾਨ-ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਕੱਤਰ ਰਹਿ ਚੁੱਕੇ ਹਨ ਅਤੇ ਮੌਜ਼ੂਦਾ ਸਮੇਂ ਯੂਨੀਵਰਸਿਟੀ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਹਨ।ਵਾਇਸ ਚਾਂਸਲਰ ਸਾਹਿਬ ਹਰ ਕਰਮਚਾਰੀ, ਹਰ ਕੇਡਰ ਦੀ ਮੰਗ ਤੋਂ ਪਹਿਲਾਂ ਹੀ ਭਲੀ ਭਾਂਤ ਜਾਣੂ ਹੁੰਦੇ ਹਨ।ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਨ, ਗੈਰ-ਅਧਿਆਪਨ ਅਤੇ ਵਿਦਿਆਰਥੀਆਂ ਦੀ ਅਰਦਾਸ ਸਦਕਾ ਅੱਜ ਸਰਕਾਰ ਨੇ ਉਨ੍ਹਾਂ ਨੂੰ ਐਕਸਟੈਂਨਸ਼ਨ ਦਿੱਤੀ ਹੈ।ਜ਼ਿਕਰਯੋਗ ਹੈ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਸਰਕਾਰ ਨੇ ਯੂਨੀਵਰਸਿਟੀ ਨੂੰ ਕਈ ਕਾਨਫਰੰਸਾਂ ਕਰਵਾਉਣ ਦਾ ਮੌਕਾ ਦਿੱਤਾ ਹੈ।ਰਜ਼ਨੀਸ਼ ਭਾਰਦਵਾਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ।
ਇਸ ਮੌਕੇ ਜਗੀਰ ਸਿੰਘ, ਮਨਪ੍ਰੀਤ ਸਿੰਘ, ਵਿਪਨ ਕੁਮਾਰ, ਹਰਦੀਪ ਸਿੰਘ, ਅਜੇ ਅਰੋੜਾ, ਗੁਰਮੀਤ ਥਾਪਾ, ਹਰਚਰਨ ਸਿੰਘ, ਜਗਜੀਤ ਸਿੰਘ, ਮਤਬਰ ਚੰਦ, ਰਜੇਸ਼ ਕੁਮਾਰ, ਮਨਵਿੰਦਰ ਸਿੰਘ, ਹਰਵਿੰਦਰ ਕੌਰ, ਅਮਨ ਅਰੋੜਾ, ਕੁਲਜਿੰਦਰ ਸਿੰਘ ਬੱਲ, ਸੁਖਵਿੰਦਰ ਸਿੰਘ ਬਰਾੜ, ਕੰਵਲਜੀਤ ਕੁਮਾਰ, ਰੁਪਿੰਦਰ ਕੌਰ, ਜ਼ਿਲੇ ਸਿੰਘ, ਤਰਸੇਮ ਸਿੰਘ, ਗੁਰਜੀਤ ਸਿੰਘ, ਜੋਬਨਜੀਤ ਕੌਰ, ਬਲਬੀਰ ਸਿੰਘ, ਕੰਵਲਜੀਤ ਸਿੰਘ ਬਾਠ, ਸੁਖਵੰਤ ਸਿੰਘ ਸਮੇਤ ਵੱਡੀ ਗਿਣਤੀ ‘ਚ ਯੂਨੀਵਰਸਿਟੀ ਕਰਮਚਾਰੀ ਅਤੇ ਅਫਸਰ ਹਾਜ਼ਰ ਸਨ।

 

 

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …