Sunday, September 8, 2024

ਵਿਧਾਇਕ ਗੁਪਤਾ ਵਲੋਂ 1 ਕਰੋੜ 75 ਲੱਖ ਦੀ ਲਾਗਤ ਨਾਲ ਭਗਤਾਂਵਾਲਾ ਫਾਟਕ ਤੋਂ ਮੂਲੇ ਚੱਕ ਤੱਕ ਬਣਨ ਵਾਲੀ ਸੜਕ ਦਾ ਉਦਘਾਟਨ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣਾ ਹੈ।
ਇਹ ਪ੍ਰਗਟਾਵਾ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ 1 ਕਰੋੜ 75 ਲੱਖ ਰੁਪਏ ਦੀ ਲਾਗਤ ਨਾਲ ਭਗਤਾਂਵਾਲਾ ਫਾਟਕ ਤੋਂ ਮੂਲੇ ਚੱਕ ਦੇ ਸੂਏ ਤੱਕ ਬਣਨ ਵਾਲੀ ਸੜਕ ਦਾ ਉਦਘਾਟਨ ਕਰਨ ਪਿਛੋਂ ਕੀਤਾ।ਉਨਾਂ ਦੱਸਿਆ ਕਿ ਇਹ ਸੜ੍ਹਕ ਕਾਫ਼ੀ ਸਮੇਂ ਤੋਂ ਖਰਾਬ ਸੀ ਅਤੇ ਲੋਕਾਂ ਦੀ ਵੱਡੀ ਮੰਗ ਸੀ ਕਿ ਇਸ ਸੜ੍ਹਕ ਨੂੰ ਨਵਾਂ ਬਣਾਇਆ ਜਾਵੇ। ਉਨਾਂ ਦੱਸਿਆ ਕਿ ਇਸ ਸੜ੍ਹਕ ਦੇ ਨਾਲ ਨਾਲ ਰਸਤੇ ਵਿੱਚ ਪੈਂਦੀਆਂ ਦੋ ਗਲੀਆਂ ਨੂੰ ਵੀ ਪੱਕਾ ਕੀਤਾ ਜਾਵੇਗਾ।
ਡਾ. ਗੁਪਤਾ ਨੇ ਦੱਸਿਆ ਕਿ ਹਲਕਾ ਕੇਂਦਰੀ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।ਇਸ ਮੌਕੇ ਅਜੈਸ਼ੇਰ ਗਿੱਲ, ਹਰਜੀਤ ਸਿੰਘ, ਸੁਦੇਸ਼ ਕੁਮਾਰ, ਮੇਜਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …