Sunday, September 8, 2024

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ ’ਚ ਲਹਿਰਾਉਣਗੇ ਤਿਰੰਗਾ

ਡਿਪਟੀ ਕਮਿਸ਼ਨਰ ਨੇ ਆਜਾਦੀ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਮਾਗਮ ਨੂੰ ਉਤਸ਼ਾਹ ਨਾਲ ਨੇਪਰੇ ਚਾੜ੍ਹਣ ਲਈ ਉਚੇਚੇ ਪ੍ਰਬੰਧ ਕੀਤੇ ਜਾਣ।
ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਲਈ ਪਾਣੀ, ਮੈਡੀਕਲ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਜਿਲ੍ਹਾ ਪੱਧਰੀ ਸਮਾਗਮ ਵਿੱਚ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਬਤੌਰ ਮੁੱਖ ਮਹਿਮਾਨ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਉਨਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਤਲਵਾੜ ਨੇ ਦੱਸਿਆ ਕਿ ਆਜਾਦੀ ਦਿਵਸ ਦੇ ਸਮਾਗਮਾਂ ਵਿੱਚ ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਕੋਰਿਓਗ੍ਰਾਫੀ, ਪੀ.ਟੀ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ।
ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ, ਹਰਪ੍ਰੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ ਜਨਰਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਐਸ.ਪੀ ਪ੍ਰਭਜੋਤ ਸਿੰਘ ਵਿਰਕ ਡਾਇਰੈਕਟਰ ਲੋਕ ਸੰਪਰਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਪਰਵੀਨ ਪੁਰੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …