ਸਮਰਾਲਾ, 4 ਅਗਸਤ (ਇੰਦਰਜੀਤ ਸਿੰਘ ਕੰਗ) – ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ (ਲੁਧਿਆਣਾ) ਵਲੋਂ ਆਈ.ਸੀ.ਏ.ਆਰ ਅਟਾਰੀ ਜ਼ੋਨ-1 ਲੁਧਿਆਣਾ ਅਤੇ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੀ ਅਗਵਾਈ ਹੇਠ ਕੇ.ਵੀ.ਕੇ. ਵਿਖੇ ਪੀ.ਐਮ ਕਿਸਾਨ ਸਕੀਮ ਅਧੀਨ ਪ੍ਰਧਾਨ ਮੰਤਰੀ, ਭਾਰਤ ੱਲੋਂ ਕਿਸਾਨਾਂ ਲਈ ਚੌਦਵੀਂ ਕਿਸ਼ਤ ਜਾਰੀ ਕਰਨ ਲਈ ਕਰਵਾਏ ਗਏ ਪ੍ਰੋਗਰਾਮ ਦਾ ਵੈਬ ਟੈਲੀਕਾਸਟ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਮਰਾਲਾ ਅਤੇ ਨਾਲ ਲਗਦੇ ਪਿੰਡਾਂ ਤੋਂ ਲਗਭਗ 87 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਇੰਜੀ. ਕਰੁਣ ਸ਼ਰਮਾ, ਸਹਾਇਕ ਪ੍ਰੋਫ਼ੈਸਰ (ਐਗਰੀ ਇੰਜੀ.) ਨੇ ਕਿਸਾਨਾਂ ਨੂੰ ਇਸ ਸਕੀਮ ਬਾਰੇ ਜਾਣੂ ਕਰਵਾਇਆ।ਡਾ. ਹਰਸ਼ਨੀਤ ਸਿੰਘ ਸਹਾਇਕ ਪ੍ਰੋਫ਼ੈਸਰ (ਭੂਮੀ ਵਿਗਿਆਨ) ਨੇ ਕਿਸਾਨਾਂ ਨਾਲ ਮਿੱਟੀ ਪਰਖ਼ ਸੰਬੰਧੀ ਵਿਚਾਰ ਸਾਂਝੇ ਕੀਤੇ।ਡਾ. ਜਗਦੀਪ ਕੌਰ ਸਹਾਇਕ ਪ੍ਰੋਫ਼ੈਸਰ, (ਪੌਦ ਸੁਰੱਖਿਆ) ਨੇ ਕਿਸਾਨਾਂ ਨਾਲ ਕਿੰਨੂੰ, ਅਮਰੂਦ ਅਤੇ ਹੋਰ ਫ਼ਲਦਾਰ ਬੂਟਿਆਂ ਦੀਆਂ ਬੀਮਾਰੀਆਂ ਬਾਰੇ ਵਿਚਾਰ ਸਾਂਝੇ ਕੀਤੇ।ਅਗਾਂਹਵਧੂ ਕਿਸਾਨ ਰਜਿੰਦਰ ਸਿੰਘ ਨੇ ਕਿਸਾਨਾਂ ਨੂੰ ਕਿਸਾਨ ਸਮ੍ਹਹ ਅਤੇ ਕਿਸਾਨ ਉਤਪਾਦਕ ਸੰਗਠਨਾਂ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਪਿੰਡ ਬੌਂਦਲੀ ਤੋਂ ਸੈਕਟਰੀ ਹੁਸ਼ਿਆਰ ਸਿੰਘ ਨੇ ਪਿੰਡਾਂ ਵਿੱਚ ਚਲਾਈਆਂ ਜਾ ਰਹੀਆਂ ਸੁਸਾਇਟੀਆਂ ਅਤੇ ਉਹਨਾਂ ਦੇ ਕਿਸਾਨਾਂ ਨੂੰ ਫਾਇੰਦਿਆਂ ਬਾਰੇ ਦੱਸਿਆ।ਪ੍ਰੋਗਰਾਮ ਦੇ ਅੰਤ ‘ਚ ਇੰਜੀ. ਕਰੁਣ ਸ਼ਰਮਾ, ਇੰਚਾਰਜ਼ ਕੇ.ਵੀ.ਕੇ ਸਮਰਾਲਾ ਨੇ ਸਾਰੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਨੂੰ ਨਿੰਬੂ, ਅਮਰੂਦ ਅਤੇ ਆਂਵਲੇ ਦੇ ਫ਼ਲਦਾਰ ਬੂਟੇ ਵੀ ਵੰਡੇ ਗਏ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …