Sunday, October 6, 2024

ਲੋਕ ਸੰਘਰਸ਼ ਕਮੇਟੀ ਵਲੋਂ ਮਨੀਪੁਰ ਤੇ ਨੂਹ ’ਚ ਵਾਪਰੀਆਂ ਅਣਮਨੁੱਖੀ ਘਟਨਾਵਾਂ ਦੀ ਨਿੰਦਾ

ਸਮਰਾਲਾ, 5 ਅਗਸਤ (ਇੰਦਰਜੀਤ ਸਿੰਘ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੀ ਮੀਟਿੰਗ ਸਿਕੰਦਰ ਸਿੰਘ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ। ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਕੋ. ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੀਟਿੰਗ ਵਿੱਚ ਮਨੀਪੁਰ ’ਚ ਘੱਟਗਿਣਤੀ ਫਿਰਕੇ ਦੇ ਲੋਕਾਂ ਵਿਰੁੱਧ ਵਾਪਰ ਰਹੀਆਂ ਲਗਾਤਾਰ ਮੰਦਭਾਗੀਆਂ ਹਿੰਸਕ ਘਟਨਾਵਾਂ, ਮਾਰਧਾੜ, ਸਾੜ ਫੂਕ, ਔਰਤਾਂ ਨੂੰ ਨਿਰਵਸਤਰ ਕਰਕੇ ਪ੍ਰੇਡ ਕਰਾਉਣ, ਜ਼ਬਰ ਜਿਨਾਹ, ਬਲਾਤਕਾਰ, ਲੁੱਟਾਂ ਖੋਹਾਂ ਆਦਿ ਘਟਨਾਵਾਂ ਦੀ ਲੋਕ ਸੰਘਰਸ਼ ਕਮੇਟੀ ਸਮਰਾਲਾ ਵਲੋਂ ਪੁਰਜ਼ੋਰ ਨਿੰਦਾ ਕੀਤੀ ਗਈ।ਇਸੇ ਤਰ੍ਹਾਂ ਹਰਿਆਣਾ ’ਚ ਨੂਹ ਵਿਖੇ ਵਾਪਰੀਆਂ ਘਟਨਾਵਾਂ ਜਿਹੜੀਆਂ ਲੋਕਾਂ ਦੀ ਜਾਨ-ਮਾਲ ਦਾ ਖੌਅ ਬਣੀਆਂ ਹੋਈਆਂ ਹਨ।ਇਹਨਾਂ ਘਟਨਾਵਾਂ ਨੇ ਦਿੱਲੀ ’ਚ 84 ’ਚ ਸਿੱਖਾਂ ਦੇ ਕਤਲੇਆਮ ਤੇ ਗੁਜਰਾਤ ਦੇ ਫਿਰਕੂ ਦੰਗਿਆਂ ਦੀ ਯਾਦ ਤਾਜ਼ਾ ਕਰ ਦਿੱਤੀ ਹੈ।ਇਹਨਾਂ ਘਟਨਾਵਾਂ ’ਚ ਸਿਆਸੀ ਸਰਪ੍ਰਸਤੀ ਹੋਣ ਕਰਕੇ ਪੁਲਿਸ ਪ੍ਰਸ਼ਾਸ਼ਨ ਵਲੋਂ ਨਾਕਾਰਤਮਿਕ ਰੋਲ ਅਦਾ ਕੀਤਾ ਹੈ।ਮੀਟਿੰਗ ਵਿੱਚ ਭੁਪਿੰਦਰਪਾਲ ਸਿੰਘ, ਅਮਰਜੀਤ ਸਿੰਘ, ਹਰਪਾਲ ਸਿੰਘ ਤੇ ਪਵਨ ਕੁਮਾਰ ਆਦਿ ਵੀ ਸ਼ਾਮਲ ਹੋਏ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …