Thursday, March 27, 2025

ਸ਼੍ਰੋਮਣੀ ਕਮੇਟੀ ਵਲੋਂ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਸਬੰਧੀ ਇਕੱਤਰਤਾ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਇਹ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਣੀ ਹੈ। ਜੈਤੋ ਦੇ ਮੋਰਚੇ ਦੇ 100 ਸਾਲਾ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਵੱਲੋਂ ਪ੍ਰੋਗਰਾਮਾਂ ਦੀ ਰੂਪ ਰੇਖਾ ਤੈਅ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਅੱਜ ਇਸ ਕਮੇਟੀ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਸ਼ੇਰ ਸਿੰਘ ਮੰਡਵਾਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਮੈਂਬਰ ਕੇਵਲ ਸਿੰਘ ਬਾਦਲ, ਹਰਵਿੰਦਰ ਸਿੰਘ ਖਾਲਸਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਮੈਨੇਜਰ ਸੁਖਰਾਜ ਸਿੰਘ ਅਤੇ ਸੂਬਾ ਸਿੰਘ ਸ਼ਾਮਲ ਹੋਏ।
ਸ਼ਤਾਬਦੀ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ 21 ਫ਼ਰਵਰੀ 2024 ਨੂੰ ਮੁੱਖ ਸਮਾਗਮ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਹੋਵੇਗਾ।ਇਸ ਤੋਂ ਪਹਿਲਾਂ 14 ਸਤੰਬਰ 2023 ਨੂੰ ਸਮਾਗਮਾਂ ਦੀ ਆਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਤੀ ਜਾਵੇਗੀ।ਭਾਈ ਗਰੇਵਾਲ ਨੇ ਦੱਸਿਆ ਕਿ ਇਸ ਸ਼ਤਾਬਦੀ ਦੇ ਸਬੰਧ ਵਿਚ ਪੰਜਾਬ ਅੰਦਰ ਪੰਜ ਵੱਡੇ ਸਮਾਗਮ ਕੀਤੇ ਜਾਣਗੇ ਅਤੇ ਕੁੱਝ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਵੇਗਾ।ਸ਼ਤਾਬਦੀ ਸਬੰਧੀ ਜਾਗਰੂਕਤਾ ਲਈ ਧਰਮ ਪ੍ਰਚਾਰ ਲਹਿਰ ਤਹਿਤ ਵੱਖ-ਵੱਖ ਪਿੰਡਾਂ ਵਿਚ ਧਾਰਮਿਕ ਦੀਵਾਨਾਂ ਦੀ ਲੜੀ ਚਲਾਈ ਜਾਵੇਗੀ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …