Sunday, July 26, 2026

ਆਸਟ੍ਰੇਲੀਆ ’ਚ ਕੁਈਨਜ਼ਲੈਂਡ ਅਦਾਲਤ ਵੱਲੋਂ ਸਿੱਖਾਂ ਦੇ ਹੱਕ ’ਚ ਫੈਸਲਾ ਸ਼ਲਾਘਾਯੋਗ- ਐਡਵੋਕੇਟ ਧਾਮੀ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੀ ਕੁਈਨਜ਼ਲੈਂਡ ਉੱਚ ਅਦਾਲਤ ਵੱਲੋਂ ਸਿੱਖ ਕਕਾਰ ਕਿਰਪਾਨ ਸਬੰਧੀ ਚੱਲ ਰਹੇ ਇਕ ਕੇਸ ਵਿੱਚ ਸਿੱਖਾਂ ਦੇ ਹੱਕ ’ਚ ਫੈਸਲਾ ਦੇਣ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਇਕ ਅਹਿਮ ਹਿੱਸਾ ਹੈ, ਜਿਸ ਨੂੰ ਅੰਮ੍ਰਿਤਧਾਰੀ ਸਿੱਖ ਹਮੇਸ਼ਾਂ ਆਪਣੇ ਅੰਗ ਸੰਗ ਰੱਖਣ ਲਈ ਪਾਬੰਦ ਹਨ।ਇਹ ਚੰਗੀ ਗੱਲ ਹੈ ਕਿ ਆਸਟ੍ਰੇਲੀਆ ’ਚ ਸਿੱਖਾਂ ਦੀ ਧਾਰਮਿਕ ਅਜ਼ਾਦੀ ਨਾਲ ਜੁੜੇ ਇਸ ਮਸਲੇ ਦਾ ਹੱਲ ਸਿੱਖ ਭਾਵਨਾਵਾਂ ਅਨੁਸਾਰ ਕਰਕੇ ਅਦਾਲਤ ਨੇ ਇਕ ਮਿਸਾਲ ਕਾਇਮ ਕੀਤੀ ਹੈ।ਉਨ੍ਹਾਂ ਇਸ ਮਸਲੇ ’ਤੇ ਜ਼ੋਰਦਾਰ ਪੈਰਵਾਈ ਕਰਨ ਲਈ ਸਿੱਖ ਪਰਿਵਾਰ ਅਤੇ ਆਸਟ੍ਰੇਲੀਆ ਦੀ ਸਿੱਖ ਸੰਗਤ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਦੱਸਣਯੋਗ ਹੈ ਕਿ ਬੀਤੇ ਸਮੇਂ ਇਕ ਵਿਤਕਰੇ ਭਰੇ ਕਾਨੂੰਨ ਤਹਿਤ ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੀ ਸਰਕਾਰ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਸਕੂਲ ਅੰਦਰ ਕਿਰਪਾਨ ਪਹਿਨਣ ’ਤੇ ਰੋਕ ਲਗਾ ਦਿੱਤੀ ਗਈ ਸੀ। ਇਸ ਮਾਮਲੇ ਵਿਚ ਅਦਾਲਤ ਨੇ ਸਕੂਲ ਅੰਦਰ ਸਿੱਖ ਕਿਰਪਾਨ ’ਤੇ ਬੰਦਸ਼ ਨੂੰ ‘ਰੇਸ਼ੀਅਲ ਡਿਸਕ੍ਰਿਮੀਨੇਸ਼ਨ ਐਕਟ’ ਤਹਿਤ ਗੈਰ ਸੰਵਿਧਾਨਕ ਮੰਨਦਿਆਂ ਰੋਕ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਹੁਣ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਆਪਣੇ ਧਰਮ ਦੇ ਨਿਯਮਾਂ ਅਨੁਸਾਰ ਕਿਰਪਾਨ ਪਹਿਨ ਸਕਣਗੇ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …