Wednesday, July 17, 2024

ਪਿੰਡ-ਪਿੰਡ ਖੋਲ੍ਹੀਆਂ ਜਾਣਗੀਆਂ ਖੇਡ ਨਰਸਰੀਆਂ – ਈ.ਟੀ.ਓ

ਪਹਿਲਵਾਨ ਪ੍ਰਭਪਾਲ ਸਿੰਘ ਖਜਾਲਾ ਦਾ ਪਿੰਡ ਪੁੱਜਣ ‘ਤੇ ਕੀਤਾ ਸਵਾਗਤ

ਅੰਮ੍ਰਿਤਸਰ, 6 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਜਾਰੀ ਕੀਤੀ ਗਈ ਨਵੇਂ ਖੇਡ ਨੀਤੀ ਵਿੱਚ ਖਿਡਾਰੀਆਂ ਤੇ ਕੋਚਾਂ ਲਈ ਤੋਹਫੇ ਦਿੱਤੇ ਗਏ ਹਨ ਅਤੇ ਪਿੰਡ ਪੱਧਰ ’ਤੇ ਖੇਡ ਨਰਸਰੀਆਂ ਖੋਲ੍ਹੀਆਂ ਜਾਣਗੀਆਂ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਖਜਾਲਾ ਦੇ ਰਹਿਣ ਵਾਲੇ ਪਹਿਲਵਾਨ ਪ੍ਰਭਪਾਲ ਸਿੰਘ ਖਜਾਲਾ ਦਾ ਪਿੰਡ ਪੁੱਜਣ ਤੇ ਸਵਾਗਤ ਕਰਦਿਆਂ ਕੀਤਾ।ਦੱਸਣਯੋਗ ਹੈ ਕਿ ਕੈਨੇਡਾ ਦੇ ਸ਼ਹਿਰ ਵਿਨਪਿਗ ਵਿੱਚ ਚੱਲ ਰਹੇ ਵਰਲਡ ਪੁਲਿਸ ਰੈਸਲਿੰਗ ਚੈਂਪੀਅਨਸ਼ਿਪ ਵਿੱਚ ਪ੍ਰਭਪਾਲ ਸਿੰਘ ਨੇ 92 ਕਿਲੋ ਭਾਰ ਫ੍ਰੀ ਸਟਾਈਲ ਅਤੇ 87 ਕਿਲੋ ਭਾਰਤ ਵਰਗ ਰੋਮਨ ਸਟਾਈਲ ਰੈਸਲਿੰਗ ਵਿੱਚ ਦੋ ਸੋਨ ਤਗਮੇ ਜਿੱਤੇ ਹਨ ਅਤੇ ਪ੍ਰਭਪਾਲ ਸਿੰਘ ਪੰਜਾਬ ਪੁਲਿਸ ਵਿੱਚ ਬਤੌਰ ਸਬ-ਇੰਸਪੈਕਟਰ ਸੇਵਾਵਾਂ ਨਿਭਾਅ ਰਿਹਾ ਹੈ।ਈ.ਟੀ.ਓ ਨੇ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਜੰਡਿਆਲਾ ਹਲਕੇ ਦੇ ਇਸ ਨੌਜਵਾਨ ਨੇ ਆਪਣੇ ਪਿੰਡ ਅਤੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।
ਈ.ਟੀ.ਓ ਨੇ ਦੱਸਿਆ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ।ਉਨਾਂ ਦੱਸਿਆ ਕਿ ਬਿਹਤਰੀਨ ਖਿਡਾਰੀਆਂ ਲਈ 500 ਆਸਾਮੀਆਂ, 80 ਤੋਂ ਵੱਧ ਖੇਡ ਮੁਕਾਬਲਿਆਂ ਦੇ ਮੈਡਲ ਜੇਤੂਆਂ ਲਈ ਨਕਦ ਇਨਾਮ ਤੋਂ ਇਲਾਵਾ ਕੋਚਾਂ ਲਈ ਬਲਬੀਰ ਸਿੰਘ ਸੀਨੀਅਰ ਤੇ ਪ੍ਰਮੋਟਰਾਂ ਲਈ ਮਿਲਖਾ ਸਿੰਘ ਅਵਾਰਡ ਲਈ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਤੋਂ ਇਲਾਵਾ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਤਿਆਰੀ ਲਈ ਵੀ ਨਗਦ ਇਨਾਮ ਮਿਲਣਗੇ। ਉਨਾਂ ਦੱਸਿਆ ਕਿ ਏਸ਼ੀਅਨ ਖੇਡਾਂ ਦੇ ਜੇਤੂ ਤੇ ਹਿੱਸੇਦਾਰ ਖਿਡਾਰੀਆਂ ਨੂੰ ਪੰਜਾਬ ਸਰਕਾਰ 500 ਸਰਕਾਰੀ ਨੌਕਰੀਆਂ ਦੇਣ ਜਾ ਰਹੀ ਹੈ, ਜਿਸ ਵਿੱਚ ਗੋਲਡ ਮੈਡਲ ਜੇਤੂ ਡਿਪਟੀ ਡਾਇਰੈਕਟਰ ਦੀਆਂ 40 ਆਸਾਮੀਆਂ, ਸਿਲਵਰ ਮੈਡਲ ਜੇਤੂ ਲਈ ਸੀਨੀਅਰ ਕੋਚ ਦੀਆਂ 92 ਆਸਾਮੀਆਂ, ਕਾਂਸੀ ਮੈਡਲ ਜੇਤੂ ਲਈ ਕੋਚ ਦੀਆਂ 138 ਆਸਾਮੀਆਂ ਅਤੇ ਹਿੱਸਾ ਲੈਣ ਵਾਲੇ ਖਿਡਾਰੀ ਜੂਨੀਅਰ ਕੋਚ ਦੀਆਂ 230 ਆਸਾਮੀਆਂ ਭਰੀਆਂ ਜਾਣਗੀਆਂ।ਇਸ ਉਪਰੰਤ ਈ.ਟੀ.ਓ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਵੀ ਟੇਕਿਆ।
ਇਸ ਮੌਕੇ ਚੇਅਰਮੈਨ ਸ਼ਨਾਖ ਸਿੰਘ, ਮੇਜ਼ਰ ਸਿੰਘ, ਫਤਿਹਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਰੋਟਰੀ ਕਲੱਬ ਸੁਨਾਮ ਵਲੋਂ ਰੁੱਖ ਲਗਾੳ ਮੁਹਿੰਮ ਦਾ ਅਗਾਜ਼

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਵਾਤਾਵਰਨ ਨੂੰ ਬਚਾਉਣ ਸਬੰਧੀ ਕਈ ਸਮਾਜ ਸੇਵੀ ਸੰਸਥਾਵਾਂ ਚਾਰਾਜੋਈ …