Saturday, October 5, 2024

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂੂਰ ਵਲੋਂ ਹੜ੍ਹ ਪੀੜ੍ਹਤ ਰਾਹਤ ਕੈਂਪ ਦਾ ਆਯੋਜਨ

ਸੰਗਰੂਰ, 6 ਅਗਸਤ (ਜਗਸੀਰ ਲੌਂਗੋਵਾਲ) – ਮੈਂਬਰ ਸਕੱਤਰ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਪੀ.ਐਸ ਕਾਲੇਕਾ ਸੀ.ਜੇ.ਐੱਮ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ, ਸ਼੍ਰੀਮਤੀ ਇੰਦੂ ਬਾਲਾ, ਐਸ.ਡੀ.ਜੇ.ਐਮ, ਸ਼੍ਰੀ ਗੁਰਿੰਦਰ ਪਾਲ ਸਿੰਘ ਜੇ.ਐਮ.ਆਈ.ਸੀ ਮੂਨਕ ਅਤੇ ਐਨ.ਪੀ.ਐਸ ਸਕੂਲ ਦੇ ਸਮੂਹ ਸਟਾਫ ਦੀ ਸਹਾਇਤਾ ਨਾਲ ਫਲਾਂ ਵਾਲੇ ਬੂਟੇ ਲਗਾ ਕੇ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪ੍ਰੇਰਿਤ ਕੀਤਾ ਗਿਆ ਕਿ ਇਹ ਸਾਰੇ ਨਾਗਰਿਕਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ ਤਾਂ ਜੋ ਉਹ ਆਉਣ ਵਾਲੇ ਸਮੇਂ ਵਿੱਚ ਵੱਡੇ ਦਰਖਤ ਬਣ ਜਾਣ ਅਤੇ ਹੜ੍ਹਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਕੁੱਝ ਮਾਤਰਾ ਵਿੱਚ ਘਟਾਇਆ ਜਾ ਸਕੇ।
ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਮੂਨਕ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਸੈਮੀਨਾਰ ਲਗਾਇਆ ਗਿਆ ਅਤੇ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ ਅਤੇ ਸਿਹਤ ਵਿਭਾਗ ਸੰਗਰੂਰ ਨਾਲ ਮਿਲ ਕੇ ਨਿਆਂਇਕ ਅਦਾਲਤ ਕੰਪਲੈਕਸ ਮੂਨਕ ਵਿਖੇ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ।ਇਸ ਦੌਰਾਨ ਹੜ੍ਹ ਪੀੜ੍ਹਤ ਪਰਿਵਾਰਾਂ ਦੇ ਲੋੜਵੰਦ ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਵਿੱਚ ਦਵਾਈਆਂ ਵੰਡੀਆਂ ਗਈਆਂ ਅਤੇ ਇਸ ਦੌਰਾਨ ਲੋੜਵੰਦ ਹੜ੍ਹ ਪੀੜਿਤ ਪਰਿਵਾਰਾਂ ਦੇ ਪਸ਼ੂਆਂ ਲਈ ਹਰਾ ਚਾਰਾ ਅਤੇ ਆਚਾਰ ਵੀ ਵੰਡਿਆ ਗਿਆ।
ਇਸ ਮੌਕੇ ਸ਼੍ਰੀ ਪੀ.ਐਸ ਕਾਲੇਕਾ ਸੀ.ਜੇ.ਐਮ-ਸਹਿਤ-ਸਕਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ, ਸ਼੍ਰੀਮਤੀ ਇੰਦੂ ਬਾਲਾ, ਐੱਸ.ਡੀ.ਜੇ.ਐਮ, ਸ਼੍ਰੀ ਗੁਰਿੰਦਰ ਪਾਲ ਸਿੰਘ, ਜੇ.ਐਮ.ਆਈ.ਸੀ ਸਬ-ਡਿਵੀਜ਼ਨਲ ਕਾਨੂੰਨੀ ਸੇਵਾਵਾਂ ਕਮੇਟੀ ਮੂਨਕ, ਮੈਡੀਕਲ ਅਫਸਰ ਅਤੇ ਹੋਰ ਸਟਾਫ ਮੈਂਬਰ ਵੀ ਮੌਜ਼ੂਦ ਰਹੇ ਅਤੇ ਸਮੇਂ-ਸਮੇਂ ‘ਤੇ ਇਸ ਤਰ੍ਹਾਂ ਦੇ ਕੈਂਪ ਲੋੜਵੰਦ ਪਰਿਵਾਰਾਂ ਲਈ ਲਗਾਏ ਜਾਣਗੇ ਤਾਂ ਜੋ ਹੜ੍ਹ ਪੀੜਿਤ ਪਰਿਵਾਰਾਂ ਨੂੰ ਰਾਹਤ ਮਿਲ ਸਕੇ।

 

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …