Thursday, March 27, 2025

ਸਰਕਾਰੀ ਸਕੂਲ ਧਨੌਲਾ ਦੀ ਵਿਦਿਆਰਥਣ ਪ੍ਰਭਜੋਤ ਕੌਰ ਦਾ ਕਰਾਟੇ ‘ਚ ਪ੍ਰਦਰਸ਼ਨ ਸ਼ਾਨਦਾਰ

ਸੰਗਰੂਰ, 6 ਅਗਸਤ (ਜਗਸੀਰ ਲੌਂਗੋਵਾਲ) – ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਜਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਦੀ ਰਹਿਨੁਮਾਈ ਹੇਠ ਜਿਲ੍ਹਾ ਪੱਧਰ ‘ਤੇ 27 ਜੁਲਾਈ ਨੂੰ ਕਰਵਾਏ ਗਏ ਰਾਣੀ ਲਕਸ਼ਮੀਬਾਈ ਸਕੀਮ ਤਹਿਤ ਕਰਾਟੇ (+45) ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਸੰਘਰ ਪੱਤੀ ਧਨੌਲਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਪ੍ਰਭਜੋਤ ਕੌਰ ਪੁੱਤਰੀ ਜਸਵੀਰ ਸਿੰਘ ਨੇ ਪੂਰੇ ਜਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਇਸ ਮੌਕੇ ਸਕੂਲ ਮੁੱਖ ਅਧਿਆਪਕ ਮੈਡਮ ਕਰਮਜੀਤ ਕੌਰ ਅਤੇ ਸਮੂਹ ਸਟਾਫ ਵਲੋਂ ਵਿਦਿਆਰਥਣ ਪ੍ਰਭਜੋਤ ਕੌਰ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਲੋੜਵੰਦ ਮਰੀਜ਼ਾਂ ਲਈ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ

ਭੀਖੀ, 26 ਮਾਰਚ (ਕਮਲ ਜ਼ਿੰਦਲ) – ਡੇਰਾ ਸਿੱਧ ਬਾਬਾ ਬਲਵੰਤ ਮੁਨੀ ਜੀ ਦੀ ਅਪਾਰ ਕਿਰਪਾ …