ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਛਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜੀ ਦੇ ਯਤਨਾ ਸਦਕਾ ਇਸ ਵਾਰ ਨੈਸ਼ਨਲ ਲੋਕ ਅਦਾਲਤ 9 ਸਤੰਬਰ 2023 ਦਿਨ ਸ਼ਨੀਵਾਰ ਨੂੰ ਲੱਗਣ ਜਾ ਰਹੀ ਹੈ।ਜਿਸ ਵਿੱਚ ਪਰਿਵਾਰਕ ਕੇਸਾਂ (ਜਿਵੇ ਕੀ ਪਤੀ-ਪਤਨੀ ਦੇ ਆਪਸੀ ਝਗੜੇ), ਚੈਕ ਬਾਉਂਸ ਦੇ ਕੇਸ, ਬੈਂਕਾਂ ਦੇ ਕੇਸ, ਫਾਈਨਾਂਸ ਕੰਪਨੀਆਂ-ਬੀਮਾ ਕੰਪਨੀਆਂ, ਮੋਟਰ ਦੁਰਘਟਨਾ, ਜਮੀਨੀ ਵਿਵਾਦ, ਬਿਜਲੀ ਅਤੇ ਪਾਣੀ ਦੇ ਬਿੱਲ ਆਦਿ ਕਿਸਮਾਂ ਦੇ ਕੇਸ ਲਗਾਏ ਜਾ ਸਕਦੇ ਹਨ। ਇਹ ਕੀ ਇਸ ਵਾਰ ਦੀ ਲੋਕ ਅਦਾਲਤ ਵਿੱਚ ਹਜਾਰਾਂ ਕੇਸ ਰਾਜ਼ੀਨਾਮੇ ਵਾਸਤੇ ਰੱਖੇ ਜਾ ਰਹੇ ਹਨ।ਇਸ ਦੇ ਨਾਲ ਹੀ ਆਪ ਸਭ ਨੂੰ ਇਹ ਸੁਨੇਹਾ ਦੇਣਾ ਚਾਹੁੰਦੀ ਹਾਂ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੇ ਤਾਂ ਜੋ ਦੋਹਾਂ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਹਨਾ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ।ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਦੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਭਿਤ ਪਏ ਹੋਣ, ਲੋਕ ਅਦਾਲਤਾਂ ਵਿੱਚ ਫੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ।ਜੋ ਝਗੜਾ ਕਿਸੇ ਅਦਾਲਤ ਵਿੱਚ ਨਾ ਚੱਲਦਾ ਹੋਵੇ ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜਜ਼ੀਨਾਮੇ ਲਈ ਰੱਖਿਆ ਜਾ ਸਕਦਾ ਹੈ।ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ ਜੇਕਰ ਕੇਸ ਅਦਾਲਤ ਵਿੱਚ ਲੰਬਿਤ ਹੈ ਤਾਂ ਸਬੰਧਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਕਰ ਝਗੜਾ ਅਦਾਲਤ ਵਿੱਚ ਲੰਬਿਤ ਨਾ ਹੋਵੇ ਤਾਂ ਸਕੱਤਰ ਜਿਲ੍ਹਾ ਕਾਨੂੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media