Thursday, August 7, 2025
Breaking News

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ 9 ਅਗਸਤ ਨੂੰ

ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ-ਡੀ.ਬੀ.ਈ.ਈ ਅਮਿਤ ਤਲਵਾੜ ਨੇ ਕੀਤਾ ਅਤੇ ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਸੀ.ਈ.ੳ-ਡੀ.ਬੀ.ਈ.ਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਫਤੇ ਵਿੱਚ ਦੋਦਿਨ (ਬੁੱਧਵਾਰ ਅਤੇ ਸ਼ੁੱਕਰਵਾਰ) ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ ਪਲੇਸਮੈਂਟ ਕੈਂਪ ਲਗਾਏ ਜਂਾਦੇ ਹਨ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਦੱਸਿਆ ਕਿ 9-8-2023 ਦਿਨ ਬੁੱਧਵਾਰ ਰੋਜ਼ਗਾਰ ਕੈਂਪ ਵਿੱਚ ਆਦਿਤਯਾ ਬਿਰਲਾ ਸੰਨ ਲਾਈਫ ਇੰਨਸ਼ੋਰੈਂਸ, ਕਟਾਰੀਆ ਟੈਕ ਜੋਨ ਅਤੇ ਜਾਨਾ ਸਮਾਲ ਫਾਈਨਾਸ ਬੈਂਕ ਵਰਗੀਆਂ ਨਾਮੀ ਕੰਪਨੀਆਂ ਭਾਗ ਲੈਣਗੀਆਂ।ਇਹਨਾਂ ਸਾਰੀਆ ਕੰਪਨੀਆਂ ਵਲੋਂ ਵੱਖ-ਵੱਖ ਅਸਾਮੀਅਂਾ 8,000-/ ਤੋਂ 20,000-/ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।ਰੋਜ਼ਗਾਰ ਕੈਂਪ ਦਾ ਸਮਾਂ 10:00 ਵਜੇ ਤੋਂ ਸ਼ੁਰੂ ਹੋਵੇਗਾ।ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਪੇਜ https://tinyurl.com/dbeeasr ਨਾਲ ਜੁੜੋ ਜਾਂ ਦਫਤਰ ਦੇ ਮੋਬਾਇਲ ਨੰਬਰ 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …