
ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ) – ਬੀਤੇਂ ਦਿਨੀਂ ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਚਲਾਏ ਜਾ ਰਹੇ ਸਕੂਲ ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਪੰਜਾਬੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।ਬੱਚਿਆਂ ਨੇ ਬੜੇ ਚਾਅ ਅਤੇ ਉਤਸ਼ਾਹ ਨਾਲ ਇਸ ਮੁਕਾਬਲੇ ਵਿੱਚ ਹਿੱਸਾ ਲਿਆ।ਬੱਚਿਆਂ ਨੇ ਅੱਖਰਾਂ ਦੀ ਸੁੰਦਰ ਬਣਾਵਟ ਵੱਲ ਧਿਆਨ ਦਿੱਤਾ। ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਗਏ।ਪ੍ਰਿੰਸੀਪਲ ਪ੍ਰਵੀਨ ਕੌਰ ਨੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਹਨਾਂ ਨੂੰ ਭਵਿੱਖ ਵਿੱਚ ਹੋਣ ਵਾਲੇ ਹੋਰ ਮੁਕਾਬਲਿਆਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।
Punjab Post Daily Online Newspaper & Print Media