ਸੁਨਾਮ ਊਧਮ ਸਿੰਘ ਵਾਲਾ, 7 ਅਗਸਤ (ਜਗਸੀਰ ਲੌਂਗੋਵਾਲ) – ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਦੀ ਮਾਸਿਕ ਇਕੱਤਰਤਾ ਪੈਨਸ਼ਨ ਭਵਨ ਸੁਨਾਮ ਵਿਖੇ ਸ਼੍ਰੀ ਰਾਮ ਗਰਗ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਵਿਛੋੜਾ ਦੇ ਗਏ ਸਾਥੀਆਂ ਨੂੰ ਹੀਰੋਸ਼ੀਮਾ ਨਾਗਾਸਾਕੀ ਦੇ ਸ਼ਹੀਦਾਂ ਅਤੇ ਹਰਿਆਣਾ ਦੇ ਨੂਹ ਵਿਖੇ ਫਿਰਕੂ ਦੰਗਿਆਂ ਵਿੱਚ ਮਾਰੇ ਗਏ ਸੁਰੱਖਿਆ ਕਰਮੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ 2.59ਦਾ ਫੈਕਟਰ ਲਾਗੂ ਕੀਤਾ ਜਾਵੇ।1/1/16 ਤੋ ਤਨਖਾਹ ਕਮਿਸ਼ਨ ਵੱਲੋਂ ਸੋਧੇ ਗਏ ਤਨਖਾਹ ਸਕੇਲਾਂ ਦਾ ਬਣਦਾ ਬਕਾਇਆ ਇਕ ਮੁਸ਼ਤ ਦਿੱਤਾ ਜਾਵੇ। ਬੁਲਾਰਿਆਂ ਨੇ ਸਟੇਟ ਬੈਂਕ ਆਫ ਇੰਡੀਆ ਦੇ ਸੀ ਪੀ ਪੀ ਸੀ ਸੈਲ ਪੰਚਕੁਲਾ ਵੱਲੋਂ ਪੈਨਸ਼ਨਰਾਂ ਦਾ ਐਲ ਟੀ ਸੀ ਖਾਤਿਆਂ ਵਿੱਚ ਨਹੀਂ ਪਾਇਆ ਜਾ ਰਿਹਾ ਅਨੇਕਾਂ ਵਾਰ ਬੇਨਤੀਆਂ ਭੇਜੀਆਂ ਜਾ ਚੁੱਕੀਆਂ ਹਨ। ਰਜਿਸਟਰਡ ਪੱਤਰ ਵੀ ਭੇਜੇ ਜਾ ਚੁੱਕੇ ਹਨ। ਪੈਨਸ਼ਨ ਸੈੱਲ ਵੱਲੋਂ ਸਭ ਅਣਗੌਲਿਆ ਕੀਤਾ ਜਾ ਰਿਹਾ ਹੈ। ਪੈਨਸ਼ਨ ਸੈੱਲ ਦੀ ਕਾਰਗੁਜ਼ਾਰੀ ਦੀ ਮੀਟਿੰਗ ਨੇ ਸਰਵਸੰਮਤੀ ਨਾਲ ਫੈਸਲਾ ਕਰਕੇ ਸਖਤ ਨਿਖੇਧੀ ਕੀਤੀ। ਅਤੇ ਮੰਗ ਕੀਤੀ ਐਲ ਟੀ ਸੀ ਤੁਰੰਤ ਖਾਤਿਆਂ ਵਿੱਚ ਪਾਇਆ ਜਾਵੇ। ਬੁਲਾਰਿਆਂ ਨੇ ਮਨੀਪੁਰ ਅਤੇ ਨੂਹ ਵਿੱਚ ਯੋਜਨਾਬੱਧ ਤਰੀਕੇ ਨਾਲ ਕੀਤੇ ਅਣਮਨੁੱਖੀ ਕਾਰੇ ਦੀ ਸਖਤ ਨਿਖੇਧੀ ਕੀਤੀ ਅਤੇ ਮੰਗ ਕੀਤੀ ਨਿਰਪੱਖ ਪੜਤਾਲ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਮੀਟਿੰਗ ਨੂੰ ਜੀਤ ਸਿੰਘ ਬੰਗਾ ਜਨਰਲ ਸਕੱਤਰ, ਪਵਨ ਕੁਮਾਰ ਸ਼ਰਮਾ, ਦਰਸ਼ਨ ਸਿੰਘ ਮੱਟੂ,ਕਰਮ ਸਿੰਘ ਜੋਸ਼ਨ,ਪਵਨ ਜਿੰਦਲ, ਰਾਮ ਸਰੂਪ ਢੈਪਈ, ਆਸ਼ਾ ਸਿੰਘ ਰਾਏ, ਬਲਵਿੰਦਰ ਸਿੰਘ ਜਿਲੇਦਾਰ, ਅੰਗਰੇਜ਼ ਸਿੰਘ ਚੀਮਾਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਨੂੰ ਸਖ਼ਤ ਲਹਿਜੇ ਵਿੱਚ ਕਿਹਾ ਅਗਰ ਸਰਕਾਰ ਨੇ ਮੁਲਾਜ਼ਮਾਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਇਸੇ ਤਰਾਂ ਲਮਕਾ ਕੇ ਰਖਿਆ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ।ਜੇ ਲੋਕ ਗੱਦੀਆਂ ਤੇ ਬਿਠਾ ਸਕਦੇ ਹਨ,ਤਾਂ ਗੱਦੀਆਂ ਤੋਂ ਥੱਲੇ ਸੁੱਟ ਵੀ ਸਕਦੇ ਹਨ।
Check Also
ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ …