ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ) – ਸੀਨੀਅਰ ਪੁਲਿਸ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਸਬ ਇੰਸਪੈਕਟਰ ਗੁਰਮੀਤ ਸਿੰਘ ਇੰਚਾਰਜ਼ ਸਾਂਝ ਕੇਂਦਰ ਸਬ ਡਵੀਸ਼ਨ ਕੇਂਦਰੀ ਸਮੇਤ ਸਟਾਫ ਅਤੇ ਮੁੱਖ ਅਫਸਰ ਥਾਣਾ ਗੇਟ ਹਕੀਮਾਂ ਇੰਸਪੈਕਟਰ ਗੁਰਬਿੰਦਰ ਸਿੰਘ, ਸਾਂਝ ਕਮੇਟੀ ਮੈਂਬਰ ਰਵਿਦਰ ਸਿੰਘ ਵਲੋਂ ਸਮਾਰਟ ਮਿਡਲ ਸਕੂਲ ਅੰਨ ਗੜ ਅੰਮ੍ਰਿਤਸਰ ਵਿਖੇ ਸੈਮੀਨਾਰ ਕਰਵਾਇਆ ਗਿਆ।ਜਿਦ ਦੌਰਾਨ ਸਾਂਝ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਟਰੈਫਿਕ ਨਿਯਮਾਂ ਅਤੇ 181 ਤੇ 112 ਹੈਲਪ ਡੈਸਕ ਸਬੰਧੀ ਜਾਣਕਾਰੀ ਦਿੱਤੀ ਗਈ।ਇਸ ਸਮੇਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਮਾਨ ਕਾਪੀਆਂ, ਪੈਨ ਆਦਿ ਵੀ ਵੰਡੇ ਗਏ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media