Sunday, December 22, 2024

ਬਿਜਲੀ ਮੰਤਰੀ ਈ.ਟੀ.ਓ ਵਲੋਂ ਸਬ ਡਵੀਜਨ ਨਰਾਇਣਗੜ੍ਹ ਛੇਹਰਟਾ ਦਫਤਰ ’ਚ ਅਚਾਨਕ ਛਾਪਾ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਸਬ ਡਵੀਜ਼ਨ ਨਰਾਇਣਗੜ੍ਹ ਛੇਹਰਟਾ ਦਫਤਰ ਵਿੱਚ ਅਚਨਚੇਤ ਛਾਪਾ ਮਾਰ ਕੇ ਸਟਾਫ਼ ਦੀ ਕੀਤੀ ਅਚਨਚੇਤ ਚੈਕਿੰਗ ਕੀਤੀ ਗਈ।ਉਨ੍ਹਾਂ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਵਿਭਾਗ ਸਬੰਧੀ ਫੀਡ ਬੈਕ ਲਿਆ।
ਉਨ੍ਹਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਦਫ਼ਤਰੀ ਸਮੇਂ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਅਤੇ ਸਵੇਰੇ ਸਮੇਂ ਸਿਰ ਦਫਤਰ ਪਹੁੰਚ ਕੇ ਲੋਕਾਂ ਦੇ ਕੰਮ ਤਰਜ਼ੀਹੀ ਅਧਾਰ ‘ਤੇ ਕੀਤੇ ਜਾਣੇ ਯਕੀਨੀ ਬਣਾਏ ਜਾਣ।
ਉਨ੍ਹਾਂ ਮੁਲਾਜ਼ਮਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸੇ ਵੀ ਖੱਪਤਕਾਰ ਨੂੰ ਬਿਨ੍ਹਾ ਵਜ੍ਹਾ ਪਰੇਸ਼ਾਨ ਨਾ ਕਰਨ।ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਬਹੁਤ ਸਖਤ ਹੈ ਅਤੇ ਇਸ ਸਬੰਧੀ ਰਤੀ ਭਰ ਢਿੱਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ’ਚ ਪੰਜਾਬ ਦੇ ਹੋਰਨਾਂ ਦਫ਼ਤਰਾਂ ਦੀ ਵੀ ਅਚਾਨਕ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ।ਉਨਾਂ ਕਿਹਾ ਕਿ ਬਿਜਲੀ ਵਿਭਾਗ ਦੇ ਕਰਮਚਾਰੀਆਂ ਵਲੋਂ ਆਪਣੇ ਖਪਤਕਾਰਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

 

 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …