Sunday, October 6, 2024

ਡੀ.ਸੀ ਨੇ ਵੱਖ-ਵੱਖ ਪਿੰਡਾਂ ਵਿਚੋਂ ਆਏ ਹਰ ਪੀੜ੍ਹਤ ਕਿਸਾਨਾਂ ਨੂੰ ਮੁਫਤ ਵੰਡੀ ਬਾਸਮਤੀ ਦੀ ਪਨੀਰੀ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਗੁਰਵਿੰਦਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਮਹਿਤਾ ਦੀ ਅਗਵਾਈ ਹੇਠ ਪਿੰਡ ਖੱਬੇ ਰਾਜਪੂਤਾਂ ਵਿਖੇ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਲਈ ਲਗਭਗ 200 ਏਕੜ ਰਕਬੇ ਲਈ ਪਨੀਰੀ ਤਿਆਰ ਕੀਤੀ ਗਈ ਸੀ।ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਮਿਤ ਤਲਵਾੜ ਅਤੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਵਲੋ ਬਲਾਕ ਬਾਬਾ ਬਕਾਲਾ ਸਾਹਿਬ ਦੇ ਪਿੰਡ ਖੱਬੇ ਰਾਜਪੂਤਾਂ ਵਿਖੇ ਜਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਆਏ ਹੜ੍ਹ ਪੀੜਤ ਕਿਸਾਨਾਂ ਨੂੰ ਬਾਸਮਤੀ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਈ ਗਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਹੜ੍ਹ ਪੀੜ੍ਹਤ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ ਅਤੇ ਜਿਸ ਵੀ ਕਿਸਾਨ ਦੀ ਫ਼ਸਲ ਖਰਾਬ ਹੋਈ ਹੈ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਕੇ ਮੁਫ਼ਤ ਪਨੀਰੀ ਲੈ ਸਕਦਾ ਹੈ।ਡਿਪਟੀ ਕਮਿਸ਼ਨਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਪਿੰਡ ਖੱਬੇ ਰਾਜਪੂਤਾਂ ਦੇ ਕਿਸਾਨ ਹਰਜੀਤ ਸਿੰਘ ਦੇ ਖੇਤਾਂ ਵਿੱਚ ਤਿਆਰ ਕੀਤੀ ਗਈ ਪੂਸਾ ਬਾਸਮਤੀ 1509 ਅਤੇ ਪੂਸਾ ਬਾਸਮਤੀ 1121 ਦੀ ਪਨੀਰੀ ਵੰਡੀ ਗਈ।
ਇਸ ਮੌਕੇ ਬਲਵਿੰਦਰ ਸਿੰਘ ਛੀਨਾ ਬਲਾਕ ਖੇਤੀਬਾੜੀ ਅਫ਼ਸਰ ਬਾਬਾ ਬਕਾਲਾ ਸਾਹਿਬ, ਗੁਰਵਿੰਦਰ ਸਿੰਘ ਰੰਧਾਵਾ ਚੇਅਰਮੈਨ ਮਾਰਕੀਟ ਕਮੇਟੀ ਮਹਿਤਾ, ਤਜਿੰਦਰ ਸਿੰਘ ਬਲਾਕ ਖੇਤਬਾੜੀ ਅਫ਼ਸਰ ਮਜੀਠਾ, ਰਸ਼ਪਾਲ ਸਿੰਘ ਬੰਡਾਲਾ ਖੇਤੀਬਾੜੀ ਵਿਕਾਸ ਅਫਸਰ (ਬੀਜ਼), ਡਾ. ਹਰਮੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਜਿਲ੍ਹਾ ਕੰਮ ਰਈਆ, ਸਰਕਲ ਇੰਚਾਰਜ਼ ਸਿਮਰਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਮਹਿਤਾ ਆਦਿ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …