Wednesday, February 19, 2025

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਤਿੰਨ ਜ਼ੋਨਾਂ ਵਿੱਚ ਕੱਢੇ ਗਏ ਫਲੈਗ ਮਾਰਚ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਸਵਤੰਤਰਤਾ ਦਿਵਸ ਅਤੇ ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਅਮਨ ਸ਼ਾਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਪਬਲਿਕ ਵਿੱਚ ਸੁਰਿੱਖਆ ਦੀ ਭਾਵਨਾ ਬਣਾਈ ਰੱਖਣ ਲਈ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ‘ਤੇ ਡੀ.ਸੀ.ਪੀ ਲਾਅ-ਐਂਡ-ਆਰਡਰ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ ਦੀ ਨਿਗਰਾਨੀ ਹੇਠ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੀਆਂ ਤਿੰਨਾਂ ਜ਼ੋਨਾਂ ਦੇ ਏ.ਡੀ.ਸੀ.ਪੀਜ਼ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਅੱ ਵਿੱਚ ਫਲੈਗ ਮਾਰਚ ਕੱਢੇ ਗਏ।ਇਸ ਦੌਰਾਨ ਪਬਲਿਕ ਅਤੇ ਦੁਕਾਨਦਾਰਾਂ ਨੂੰ ਅਪੀਲ ਗਈ ਕਿ ਉਹਨਾਂ ਨੂੰ ਕਿਸੇ ਕਿਸਮ ਦੀ ਕੋਈ ਲਵਾਰਸ ਵਸਤੂ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।ਉਨਾਂ ਕਿਹਾ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਸ਼ਹਿਰ ਦੀ ਸੁਰੱਖਿਆ ਲਈ 24 ਘੰਟੇ ਹਾਜ਼ਰ ਹੈ।
ਡਾ. ਮਹਿਤਾਬ ਸਿੰਘ ਆਈ.ਪੀ.ਐਸ, ਏ.ਡੀ.ਸੀ.ਪੀ ਸਿਟੀ-1 ਅੰਮ੍ਰਿਤਸਰ, ਪ੍ਰਭਜੋਤ ਸਿੰਘ ਵਿਰਕ ਪੀ.ਪੀ.ਐਸ, ਏ.ਡੀ.ਸੀ.ਪੀ ਸਿਟੀ-2 ਅੰਮ੍ਰਿਤਸਰ ਅਤੇ ਅਭਿਮੰਨਿਊ ਰਾਣਾ ਆਈ.ਪੀ.ਐਸ ਏ.ਡੀ.ਸੀ ਸਿਟੀ-3 ਅੰਮ੍ਰਿਤਸਰ ਸਮੇਤ ਏ.ਸੀ.ਪੀਜ਼, ਮੁੱਖ ਅਫ਼ਸਰਾਨ ਥਾਣਾ ਸਮੇਤ ਪੁਲਿਸ ਫੋਰਸ ਵਲੋਂ ਆਪਣੇ ਆਪਣੇ ਸੰਵੇਦਨਸ਼ੀਲ ਇਲਾਕਿਆਂ ਅਤੇ ਬਜ਼ਾਰਾਂ, ਬਾਈਪਾਸ ਖੇਤਰ ਵਿੱਚ ਫਲੈਗ ਮਾਰਚ ਕੱਢੇ ਗਏ।

Check Also

’47 ਦੀ ਵੰਡ ਤੋਂ ਬਾਅਦ ਪੰਜਾਬ ਟੁਕੜਿਆਂ ਕਰਕੇ ਸੁੰਗੜਿਆ – ਛੀਨਾ

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਨੇ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ …