ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਸਬ-ਇੰਸਪੈਕਟਰ ਤੇਜਿੰਦਰ ਸਿੰਘ ਇੰਚਾਰਜ਼ ਸਾਂਝ ਕੇਂਦਰ ਸਬ ਡਵੀਜ਼ਨ ਪੂਰਬੀ ਸਮੇਤ ਸਟਾਫ ਥਾਣਾ ਸਾਂਝ ਕੇਂਦਰ ਮੋਹਕਮਪੁਰਾ ਅੰਮ੍ਰਿਤਸਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਰਸੂਲਪੁਰ ਰੋਹੀ ਅੰਮ੍ਰਿਤਸਰ ਵਿਖੇ ਜਾਗਰੂਕਤਾ ਸੈਮੀਨਾਰ ਕੀਤਾ ਗਿਆ।ਜਿਸ ਦੌਰਾਨ ਸਾਂਝ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਹਾਜ਼ਰ ਸਟਾਫ਼ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ।ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਪਾਲਣਾ ਅਤੇ 181, 112 ਹੈਲਪ ਡੈਸਕ ਨੰਬਰਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਮਾਨ ਕਾਪੀਆ, ਪੈਨ ਆਦਿ ਵੀ ਵੰਡੇ ਗਏ।
Check Also
ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ …