Sunday, September 20, 2026

ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਕੀਤੀ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

ਭੀਖੀ, 9 ਅਗਸਤ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਕੀਤੀ ਗਈ।ਕਾਲਜ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਅਰਦਾਸ ਬੇਨਤੀ ਕੀਤੀ ਗਈ।ਇਸ ਮੌਕੇ ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਜੀ, ਕਾਲਜ ਪ੍ਰਿੰਸੀਪਲ ਡਾਕਟਰ ਐਮ.ਕੇ ਮਿਸ਼ਰਾ, ਪ੍ਰੋ. ਗੁਰਤੇਜ ਸਿੰਘ ਤੇਜੀ, ਸਮੂਹ ਸਟਾਫ਼ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।

Check Also

ਅੰਮ੍ਰਿਤਸਰ ‘ਚ ਜਨਗਣਨਾ-2027 ਦੇ ਫੇਜ਼- ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਜਨਗਣਨਾ-2027 ਦੇ ਫੇਜ਼- (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ …