Saturday, February 15, 2025

ਪੰਜਾਬ ਦੇ ਸਨਅਤਕਾਰਾਂ ਦੀ ਹਰ ਮੁਸ਼ਕਲ ਕੀਤੀ ਜਾਵੇਗੀ ਹੱਲ – ਈ.ਟੀ.ਓ

ਬਿਜਲੀ ਵਿਭਾਗ ਪੰਜਾਬ ਦੀ ਕਿਰਸਾਨੀ ਅਤੇ ਸਨਅਤ ਲਈ ਦਿਨ-ਰਾਤ ਸਰਗਰਮ

ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੰਮ੍ਰਿਤਸਰ ਜਿਲ੍ਹੇ ਦੇ ਸਨਅਤਕਾਰਾਂ ਨੂੰ ਭਰੋਸਾ ਦਿੱਤਾ ਕਿ ਤੁਹਾਡੀ ਹਰ ਮੁਸ਼ਿਕਲ ਦਾ ਹੱਲ ਕੀਤਾ ਜਾਵੇਗਾ ਅਤੇ ਤੁਹਾਡੇ ਕਾਰੋਬਾਰ ਵਿੱਚ ਆਉਂਦੀ ਹਰ ਰੁਕਾਵਟ ਨੂੰ ਦੂਰ ਕੀਤਾ ਜਾਵੇਗਾ।ਅੱਜ ਅੰਮ੍ਰਿਤਸਰ ਦੇ ਵੱਡੇ ਸਨਅਤਕਾਰਾਂ ਦੀਆਂ ਤਿੰਨ ਜਥੇਬੰਦੀਆਂ ਜਿੰਨਾ ਵਿਚ ਫੋਕਲ ਪੁਆਇੰਟ ਇੰਡਸਟੀਰਅਲ ਵੈਲਫੇਅਰ ਐਸੋਸੀਏਸ਼ਨ, ਬੱਲ ਕਲਾਂ ਇੰਡਸੀਅਲ ਵੈਲਫੇਅਰ ਐਸੋਸੀਏਸ਼ਨ ਅਤੇ ਪੰਜਾਬ ਵਪਾਰ ਮੰਡਲ ਸ਼ਾਮਿਲ ਹਨ, ਦੇ ਨੁੰਮਾਇਦੇ ਜੋ ਕਿ ਕੈਬਨਿਟ ਮੰਤਰੀ ਨੂੰ ਮਿਲਣ ਲਈ ਪੁੱਜੇ ਸਨ, ਨਾਲ ਗੱਲਾਬਤ ਕਰਦੇ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਵਿਚ ਸਨਅਤਕਾਰਾਂ ਤੇ ਵਪਾਰੀਆਂ ਦਾ ਵੱਡਾ ਯੋਗਦਾਨ ਹੈ, ਜਿਸ ਨੂੰ ਕਦੇ ਅਣਗੌਲਿਆ ਨਹੀਂ ਕੀਤਾ ਜਾ ਸਕਦਾ।ਉਨਾਂ ਕਿਹਾ ਕਿ ਰਾਜ ਵਿਚ ਨੌਕਰੀਆਂ ਤੇ ਕਾਰੋਬਾਰ ਦੇ ਮੌਕੇ ਪੈਦਾ ਕਰਨ ਲਈ ਸਾਨੂੰ ਤੁਹਾਡੇ ਵੱਡੇ ਸਾਥ ਦੀ ਲੋੜ ਹੈ ਅਤੇ ਤੁਹਾਡੇ ਕਾਰੋਬਾਰ ਵਿਚ ਆਉਂਦੀ ਹਰ ਮੁਸ਼ਿਕਲ ਦਾ ਹੱਲ ਕਰਨਾ ਸਾਡਾ ਫਰਜ਼ ਹੈ।
ਹਰਭਜਨ ਸਿੰਘ ਨੇ ਕਿਹਾ ਕਿ ਬਤੌਰ ਬਿਜਲੀ ਮੰਤਰੀ ਮੈਂ ਤਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੇ ਵਿਭਾਗ ਵੱਲੋਂ ਤਹਾਨੂੰ ਕੋਈ ਤੁਹਾਡੇ ਉਦਯੋਗਾਂ ਨੂੰ ਚਾਲੂ ਰੱਖਣ ਵਿਚ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੇਰੇ ਅਧਿਕਾਰੀ ਤੇ ਕਰਮਚਾਰੀ ਤੁਹਾਡੇ ਉਦਯੋਗਾਂ ਦੀ ਊਰਜਾ ਲੋੜ ਨੂੰ ਚਾਲੂ ਰੱਖਣ ਲਈ ਦਿਨ-ਰਾਤ ਸਰਗਰਮ ਹਨ।ਉਨਾਂ ਕਿਹਾ ਕਿ ਇਸ ਤੋਂ ਇਲਾਵਾ ਤੁਹਾਡੀ ਜੋ ਵੀ ਲੋੜ ਹੋਰ ਵਿਭਾਗਾਂ ਨਾਲ ਸਬੰਧਤ ਹੈ, ਉਹ ਜਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰ ਨਾਲ ਅਤੇ ਰਾਜ ਪੱਧਰ ‘ਤੇ ਮੁੱਖ ਮੰਤਰੀ ਪੰਜਾਬ ਕੋਲ ਪੁੱਜਦੀ ਕਰਕੇ ਉਸ ਦਾ ਵੀ ਹਰ ਸੰਭਵ ਹੱਲ ਕੀਤਾ ਜਾਵੇਗਾ।ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਵਿਚ ਖੁਸ਼ਹਾਲੀ ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦਾ ਸੁਪਨਾ ਸੰਜ਼ੋਈ ਬੈਠੇ ਹਨ ਅਤੇ ਇਹ ਤੁਹਾਡੇ ਸਹਿਯੋਗ ਨਾਲ ਹੀ ਸੰਭਵ ਹੋਣਾ ਹੈ।

ਉਨਾਂ ਮੌਕੇ ਚੀਫ ਇੰਜੀਨੀਅਰ ਬਾਰਡਰ ਜ਼ੋਨ ਰੁਪਿੰਦਰਜੀਤ ਸਿੰਘ ਰੰਧਾਵਾ, ਐਕਸੀਅਨ ਪਿਆਰੇ ਲਾਲ ਸੇਠ, ਸਮੀਰ ਜੈਨ, ਕਮਲ ਡਾਲਮੀਆ, ਸੰਦੀਪ ਖੋਸਲਾ, ਰਾਜਨ ਮਹਿਰਾ, ਸੰਜੀਵ ਮਹਾਜਨ ਅਤੇ ਹੋਰ ਅਹੁੱਦੇਦਾਰ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵੁਮੈਨ ਵਿਖੇ ਅੱਖਾਂ ਦੀ ਦੇਖਭਾਲ ’ਤੇ ਲੈਕਚਰ ਕਰਵਾਇਆ ਗਿਆ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਫਾਰ ਵੁਮੈਨ ਵਿਖੇ ਰੋਟਰੈਕਟ ਕਲੱਬ …