Sunday, December 22, 2024

ਕਾਲਜ ‘ਚ ‘ਮੇਰੀ ਮਾਟੀ, ਮੇਰਾ ਦੇਸ਼’ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਸੰਗਰੂਰ, 9 ਅਗਸਤ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਐਨ.ਐਸ.ਐਸ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਸੰਗਰੂਰ ਨੇ ਸਾਂਝੇ ਤੌਰ ‘ਤੇ, ਅੱਜ “ਮੇਰੀ ਮਾਟੀ, ਮੇਰਾ ਦੇਸ਼” ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਵਸੁਧਾ ਵੰਦਨ ਤਹਿਤ ਕਾਲਜ ਵਿੱਚ ਬੂਟੇ ਲਗਾਏ ਗਏ ਅਤੇ ਪੰਚ ਪ੍ਰਾਣ ਸੌਂਹ ਚੁੱਕ ਕੇ ਦੇਸ਼ ਨਿਰਮਾਣ ਵਿੱਚ ਹਿੱਸਾ ਪਾਉਣ ਦਾ ਪ੍ਰਣ ਲਿਆ ਗਿਆ।ਇਸ ਦੇ ਨਾਲ ਹੀ ਵੀਰੋਂ ਕਾ ਵੰਦਨ ਤਹਿਤ, ਦੇਸ਼ ਤੇ ਕੁਰਬਾਣ ਹੋਣ ਵਾਲੇ ਵੀਰਾਂ ਨੂੰ ਨਮਨ ਕੀਤਾ ਗਿਆ।ਪ੍ਰਿੰਸੀਪਲ ਹਰਵਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ‘ਤੇ ਤੈਨਾਤ ਫ਼ੌਜੀ ਭਰਾਵਾਂ ਦੇ ਅਸੀਂ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਰਿਣੀ ਰਹਿਣਗੀਆਂ।ਨਾਲ ਹੀ ਓਹਨਾਂ ਕਿਹਾ ਕਿ ਦੇਸ਼ ਦੇ ਅੰਦਰ ਕੰਮ ਕਰ ਰਹੇ ਪੁਲਿਸ ਕਰਮੀਆਂ ਨੂੰ ਵੀ ਸਾਡਾ ਪ੍ਰਣਾਮ ਹੈ ਜਿਹਨਾਂ ਨੇ, ਭਾਵੇਂ ਉਹ ਕੋਰੋਨਾ ਹੋਵੇ ਤੇ ਭਾਵੇਂ ਹੜ੍ਹਾਂ ਵਰਗੀ ਕੋਈ ਕੁਦਰਤੀ ਆਫ਼ਤ, ਓਹਨਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ, ਹਮੇਸ਼ਾਂ ਆਮ ਲੋਕਾਂ ਲਈ ਕੰਮ ਕੀਤਾ।
ਮੌਕੇ ਵਾਇਸ ਪ੍ਰਿੰਸੀਪਲ ਡਾ. ਅਚਲਾ, ਐਨ.ਐਸ.ਐਸ ਪ੍ਰੋਗਰਾਮ ਅਫਸਰ ਪ੍ਰੋ. ਦਰਸ਼ਨ ਕੁਮਾਰ, ਡਾ. ਰਮਨਦੀਪ ਕੌਰ, ਪ੍ਰੋ. ਚਮਕੌਰ ਸਿੰਘ, ਡਾ. ਮਨਪ੍ਰੀਤ ਕੌਰ, ਪ੍ਰੋ. ਨਰਦੀਪ ਸਿੰਘ, ਰਣਜੀਤ ਸਿੰਘ, ਲਖਵਿੰਦਰ ਸਿੰਘ, ਕਾਲਜ ਦੇ ਐਨ.ਐਸ.ਐਸ ਵਲੰਟੀਅਰ, ਐਨ.ਵਾਈ.ਕੇ ਵਲੰਟੀਅਰ ਮੁਕੇਸ਼ ਕੁਮਾਰ ਅਤੇ ਗੁਰਪ੍ਰੀਤ ਸ਼ਰਮਾ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …