Friday, January 24, 2025

ਕੇਂਦਰੀ ਅੰਤਰ ਮੰਤਰਾਲਾ ਟੀਮ ਵਲੋਂ ਸੰਗਰੂਰ ਜਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਨੁਕਸਾਨ ਦਾ ਜਾਇਜ਼ਾ

ਸੰਗਰੂਰ, 9 ਅਗਸਤ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਜਿਲ੍ਹਾ ਸੰਗਰੂਰ ਦੇ ਮੂਨਕ ਤੇ ਖਨੌਰੀ ਇਲਾਕਿਆਂ ਵਿੱਚ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਭਾਰਤ ਸਰਕਾਰ ਦੀ ਕੇਂਦਰੀ ਅੰਤਰ ਮੰਤਰਾਲਾ ਸੱਤ ਮੈਂਬਰੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਡਵੀਜ਼ਨਲ ਕਮਿਸ਼ਨਰ ਅਰੁਣ ਸ਼ੇਖੜੀ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਸਮੇਤ ਹੋਰ ਅਧਿਕਾਰੀ ਵੀ ਮੌਜ਼ੂਦ ਸਨ।
ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਵਿੱਤੀ ਸਲਾਹਕਾਰ ਰਵੀਨੇਸ਼ ਕੁਮਾਰ ਦੀ ਅਗਵਾਈ ਹੇਠਲੀ ਇਸ ਟੀਮ ਵਲੋਂ ਪਿੰਡ ਬੋਪੁਰ, ਫੂਲਦ, ਮਕੋਰੜ ਸਾਹਿਬ ਅਤੇ ਖਨੌਰੀ ਵਿਖੇ ਦੌਰਾ ਕਰਕੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਨਗਰ ਕੌਂਸਲ ਖਨੌਰੀ ਵਿਖੇ ਪ੍ਰਜੈਂਟੇਸ਼ਨ ਰਾਹੀਂ ਹੜ੍ਹਾਂ ਨਾਲ ਹੋਏ ਵਿਆਪਕ ਨੁਕਸਾਨ ਅਤੇ ਪੰਜਾਬ ਸਰਕਾਰ ਵਲੋਂ ਨਿਰੰਤਰ ਚਲਾਏ ਬਚਾਅ ਅਤੇ ਰਾਹਤ ਕਾਰਜ਼ਾਂ ਬਾਰੇ ਵਿਸਥਾਰ ‘ਚ ਕੇਂਦਰੀ ਟੀਮ ਨੂੰ ਜਾਣਕਾਰੀ ਦਿੱਤੀ।
ਇਸ ਕੇਂਦਰੀ ਟੀਮ ਵਿੱਚ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਬੀ.ਕੇ ਸ੍ਰੀਵਾਸਤਵਾ, ਇਸਰੋ ਦੇ ਰਿਮੋਟ ਸੈਂਸਿੰਗ ਵਿਭਾਗ ਤੇ ਡੀ.ਐਮ.ਐਸ.ਜੀ ਦੇ ਫਲੱਡ ਮੈਪਿੰਗ ਮੁਖੀ ਵਿਗਿਆਨੀ ਇੰਜੀਨੀਅਰ ਡਾ. ਏ.ਵੀ ਸੁਰੇਸ਼ ਬਾਬੂ, ਦਿਹਾਤੀ ਵਿਕਾਸ ਵਿਭਾਗ ਦੇ ਅਧੀਨ ਸਕੱਤਰ ਕੈਲਾਸ਼ ਕੁਮਾਰ, ਐਮ.ਐਂਡ.ਏ ਤੇ ਕੇਂਦਰੀ ਜਲ ਕਮਿਸ਼ਨ ਚੰਡੀਗੜ੍ਹ ਦੇ ਡਾਇਰੈਕਟਰ ਅਸ਼ੋਕ ਕੁਮਾਰ ਜੈਫ਼, ਵਿੱਤ ਮੰਤਰਾਲੇ ਦੇ ਸਹਾਇਕ ਡਾਇਰੈਕਟਰ ਸ੍ਰੀਮਤੀ ਅੰਜਲੀ ਮੌਰਿਆ ਅਤੇ ਸੜਕੀ ਆਵਾਜਾਈ ਅਤੇ ਹਾਈਵੇ ਮੰਤਰਾਲੇ ਦੇ ਨਵੀਨ ਕੁਮਾਰ ਚੌਰਸੀਆ ਮੈਂਬਰ ਵਜੋਂ ਸ਼ਾਮਲ ਹੋਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਐਸ.ਡੀ.ਐਮ ਸੂਬਾ ਸਿੰਘ, ਗੌਰਵ ਗੋਇਲ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਐਕਸੀਅਨ ਡਰੇਨੇਜ਼, ਐਕਸੀਅਨ ਲੋਕ ਨਿਰਮਾਣ, ਐਕਸੀਅਨ ਪੰਚਾਇਤੀ ਰਾਜ, ਸਿਵਲ ਸਰਜਨ, ਜਿਲ੍ਹਾ ਸਿੱਖਿਆ ਅਫ਼ਸਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਖੇਤੀਬਾੜੀ ਤੇ ਬਿਜਲੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ …