ਡਿਪਟੀ ਕਮਿਸਨਰ ਪਠਾਨਕੋਟ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਪਠਾਨਕੋਟ, 9 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਮਨਾਏ ਜਾ ਰਹੇ ਅਜ਼ਾਦੀ ਦਿਹਾੜੇ ਦੀ 76ਵੀਂ ਵਰ੍ਹੇਗੰਢ ‘ਤੇ ਉਰਜਾ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਜਿਲ੍ਹਾ ਪੱਧਰ ‘ਤੇ ਮਲਟੀਪਰਪਜ਼ ਖੇਡ ਸਟੇਡੀਅਮ ਲਮੀਣੀ ਵਿਖੇ 15 ਅਗਸਤ ਨੂੰ ਰਾਸ਼ਟਰੀ ਤਿਰੰਗ ਲਹਿਰਾਉਣ ਦੀ ਰਸਮ ਅਦਾ ਕਰਨਗੇ।ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਸਪੋਰਟਸ ਸਟੈਡੀਅਮ ਪਠਾਨਕੋਟ ਵਿਖੇ ਰਿਹਰਸਲ ਦਾ ਜਾਇਜਾ ਲੈਣ ਮਗਰੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਿਆਰੀਆਂ ਦਾ ਰੀਵਿਓ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਇਸ ਸਮੇਂ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਜਿੰਦਰ ਗੋਤਰਾ ਐਕਸੀਅਨ ਲੋਕ ਨਿਰਮਾਣ ਵਿਭਾਗ, ਮਹੇਸ਼ ਕੁਮਾਰ ਐਕਸੀਅਨ ਵਾਟਰ ਸਪਲਾਈ ਸੈਨੀਟੇਸਨ ਵਿਭਾਗ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਰਜਿੰਦਰ ਕੁਮਾਰ ਜਿਲ੍ਹਾ ਖੇਤੀ ਬਾੜੀ ਅਫਸਰ ਪਠਾਨਕੋਟ, ਡਾ. ਸੁਨੀਲ ਕੁਮਾਰ ਸਹਾਇਕ ਸਿਵਲ ਸਰਜਨ ਪਠਾਨਕੋਟ, ਯੁੱਧਬੀਰ ਸਿੰਘ ਡੀ.ਡੀ.ਪੀ.ਓ ਪਠਾਨਕੋਟ, ਡੀ.ਜੀ ਸਿੰਘ ਡਿਪਟੀ ਡੀ.ਈ.ਓ ਪ੍ਰਾਇਮਰੀ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵਿਸ਼ੇਸ਼ ਤੋਰ ‘ਤੇ ਹਾਜ਼ਰ ਰਹੇ।
ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਿਲ੍ਹਾ ਪੱਧਰ ‘ਤੇ ਅਜਾਦੀ ਦਿਹਾੜਾ ਲਮੀਣੀ ਸਟੇਡੀਅਮ ਵਿਖੇ ਮਨਾਇਆ ਜਾਣਾ ਹੈ, ਉਨ੍ਹਾਂ ਕਾਰਪੋਰੇਸ਼ਨ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਜਾਦੀ ਦਿਹਾੜੇ ਦੇ ਸਬੰਧ ਵਿੱਚ ਆਯੋਜਿਤ ਜਿਲ੍ਹਾ ਪੱਧਰੀ ਸਮਾਰੋਹ ਤੋਂ ਪਹਿਲਾਂ ਪਹਿਲਾਂ ਸਾਰੇ ਖੇਡ ਸਟੇਡੀਅਮ ਅਤੇ ਸਮਾਰੋਹ ਸਥਾਨ ਨੂੰ ਵਾਲੇ ਮੁੱਖ ਮਾਰਗਾਂ ‘ਤੇ ਸਾਫ ਸਫਾਈ ਦੀ ਵਿਵਸਥਾ ਦਾ ਪੂਰਾ ਧਿਆਨ ਰੱਖਿਆ ਜਾਵੇ।ਸਾਰੇ ਪ੍ਰੋਗਰਾਮ ਦੋਰਾਨ ਸਿਹਤ ਵਿਭਾਗ ਦੀ ਟੀਮ ਮੋਕੇ ‘ਤੇ ਮੋਜ਼ੂਦ ਰਹੇਗੀ।ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਰੋਹ ਹੋਣ ਤੱਕ ਸੁਰੱਖਿਆ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਦੀ ਡਿਊਟੀ ਲਗਾਉਣਾ ਯਕੀਨੀ ਬਣਾਇਆ ਜਾਵੈ।
ਉਨ੍ਹਾਂ ਵੱਖ-ਵੱਖ ਜਿਲ੍ਹਾ ਅਧਿਕਾਰੀਆਂ ਤੋਂ ਅਜਾਦੀ ਦਿਹਾੜੇ ਲਈ ਕੀਤੇ ਗਏ ਪ੍ਰਬੰਧਾਂ ਦੀ ਵਿਵਸਥਾ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।ਉਨ੍ਹਾਂ ਦੱਸਿਆ ਕਿ 10 ਅਗਸਤ ਨੂੰ ਵੀ ਲਮੀਣੀ ਸਟੇਡੀਅਮ ਵਿਖੇ ਰਿਹਰਸਲ ਅਤੇ 12 ਅਗਸਤ ਨੂੰ ਫੁੱਲ ਡ੍ਰੈਸ ਰਿਹਰਸਲ ਅਤੇ 15 ਅਗਸਤ ਨੂੰ ਅਜ਼ਾਦੀ ਦਿਹਾੜੇ ‘ਤੇ ਸੱਭਿਆਚਾਰਕ ਪ੍ਰੋਗਰਾਮ ਮਨਾਇਆ ਜਾਵੇਗਾ।