Saturday, January 25, 2025

ਪਰਾਲੀ ਸਾਂਭ ਸੰਭਾਲ ਮਸ਼ੀਨਾਂ ‘ਤੇ ਸਬਸਿਡੀ ਲਈ ਆਨਲਾਈਨ ਅਪਲਾਈ 15 ਅਗਸਤ ਤੱਕ – ਡਿਪਟੀ ਕਮਿਸ਼ਨਰ

ਪਠਾਨਕੋਟ, 9 ਅਗਸਤ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੁਹਿੰਮ ਤਹਿਤ ਰਾਜ ਵਿੱਚ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕੇ.ਏ.ਪੀ ਸਿਨਹਾ (ਆਈ.ਏ.ਐਸ) ਵਧੀਕ ਮੁੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ, ਹਰਬੀਰ ਸਿੰਘ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਅਗਵਾਈ ਹੇਠ ਕਿਸਾਨਾਂ ਪਾਸੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ‘ਤੇ ਸਬਸਿਡੀ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।
ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ, ਡਾ. ਰਾਜਿੰਦਰ ਕੁਮਾਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਚਾਹਵਾਨ ਕਿਸਾਨ ਖੇਤੀਬਾੜੀ ਮਸ਼ੀਨਰੀ ਜਿਵੇਂ ਕਿ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ ਸ਼ਰੈਡਰ/ਮਲਚਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਸੁਪਰ ਸੀਡਰ, ਬੇਲਰ, ਰੇਕ, ਸ਼ਰਬ ਮਾਸਟਰ/ ਰੋਟਰੀ ਸਲੈਸ਼ਰ, ਕਰਾਪ ਰੀਪਰ, ਉਲਟਾਵੇਂ ਪਲਾਓ, ਸਬਸਿਡੀ ਦੀ ਦਰ ਸਕੀਮ ਦੀਆਂ ਗਾਈਡਲਾਈਨਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਪਰਾਲੀ ਸਾਂਭ ਸੰਭਾਲ ਲਈ ਆਨਲਾਈਨ ਪੋਰਟਲ https://agrimachinerypb.com/ ਮਿਤੀ 15.08.2023 ਤੱਕ ਅਪਲਾਈ ਕਰ ਸਕਦੇ ਹਨ। ਐਸ.ਸੀ ਕਿਸਾਨਾਂ ਲਈ ਸਕੀਮ ਅਧੀਨ ਵੱਖਰੇ ਤੌਰ ‘ਤੇ ਫੰਡ ਉਪਲੱਬਧ ਹਨ।ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ 15.8.2023 ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ ‘ਤੇ ਦੇ ਸਕਦੇ ਹਨ ਜਾਂ ਵਧੇਰੇ ਜਾਣਕਾਰੀ ਲਈ ਕਿਸਾਨ ਵਿਭਾਗ ਦੇ ਅਧੀਨ ਦਫ਼ਤਰਾਂ ਨਾਲ ਤਾਲਮੇਲ ਕਰ ਸਕਦੇ ਹਨ।
ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਡਾ. ਰਾਜਿੰਦਰ ਕੁਮਾਰ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਖੇਤੀਬਾੜੀ ਮਸ਼ੀਨਰੀ ਖਰੀਦਣ ਲਈ ਸਮੇਂ ਸਿਰ ਅਪਲਾਈ ਕੀਤਾ ਜਾਵੇ ਤਾਂ ਕਿ ਧਰਤੀ ਦੀ ਹੋਂਦ ਪਰਾਲੀ ਨੂੰ ਅੱਗ ਨਾ ਲਗਾ ਕੇ ਬਚਾਈ ਜਾ ਸਕੇ।

 

Check Also

ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ …