Friday, July 19, 2024

ਪ੍ਰੋ. ਬਡੂੰਗਰ ਦੀ ਧਰਮ ਪਤਨੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 9 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਹੋਏ ਅਧਿਕਾਰੀਆਂ ਮੁਲਾਜ਼ਮਾਂ ਅਧਾਰਿਤ ਬਣੀ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਨੇ ਸ਼੍ਰੋਮਣੀ ਗੁ.ਪ੍ਰ.ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਧਰਮ ਪਤਨੀ ਬੀਬੀ ਨਿਰਮਲ ਕੌਰ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਇਸ ਨੂੰ ਵੱਡਾ ਪਰਿਵਾਰਕ ਘਾਟਾ ਦੱਸਿਆ ਹੈ।
ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ ਕੁਲਵੰਤ ਸਿੰਘ ਰੰਧਾਵਾ ਸ. ਹਰਬੇਅੰਤ ਸਿੰਘ, ਸ. ਦਲਮੇਘ ਸਿੰਘ, ਸ. ਰਘਬੀਰ ਸਿੰਘ ਰਾਜਾਸਾਂਸੀ, ਸ. ਰੂਪ ਸਿੰਘ, ਦਿਲਜੀਤ ਸਿੰਘ ਬੇਦੀ, ਸ. ਤਰਲੋਚਨ ਲਿੰਘ, ਸ. ਸਤਿਬੀਰ ਸਿੰਘ, ਸ. ਰਣਵੀਰ ਸਿੰਘ, ਸ. ਰਣਜੀਤ ਸਿੰਘ, ਸ. ਰਾਜ ਸਿੰਘ, ਸ. ਬਲਬੀਰ ਸਿੰਘ, ਸ. ਕੁਲਦੀਪ ਸਿੰਘ ਬਾਵਾ, ਸ. ਪਰਵਿੰਦਰ ਸਿੰਘ ਡੰਡੀ ਆਦਿ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਸਮਾਜ, ਕੌਮ ਅਤੇ ਕੌਮੀ ਸੰਸਥਾਵਾਂ ਦੀ ਸੇਵਾ ਪਰਿਵਾਰਕ ਸਹਿਯੋਗ ਤੋ ਬਿਨ੍ਹਾਂ ਚਿਤਵੀਂ ਨਹੀਂ ਜਾ ਸਕਦੀ।ਉਨਾਂ ਕਿਹਾ ਕਿ ਪ੍ਰੋ. ਬਡੂੰਗਰ ਦੇ ਪ੍ਰੀਵਾਰਕ ਸਦਮੇ ਤੇ ਸਮੁੱਚੀ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਸਮੂਹਿਕ ਰੂਪ ਵਿੱਚ ਉਹਨਾ ਦੇ ਦੁੱਖ ਵਿੱਚ ਸ਼ਾਮਲ ਹੈ ਅਤੇ ਪ੍ਰੀਵਾਰ ਦੇ ਨਾਲ ਖੜੀ ਹੈ। ਐਸੋਸੀਏਸ਼ਨ ਅਰਦਾਸ ਕਰਦੀ ਹੈ ਕਿ ਪ੍ਰਮਾਤਮਾ ਨਿਰਮਲ ਕੌਰ ਦੀ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ‘ਚ ਨਿਵਾਸ ਤੇ ਪੀ੍ਰਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Check Also

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦੇ ਅੰਤਰ ਜ਼ੋਨ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦਾ ਅੰਤਰ-ਜ਼ੋਨ ਫੁੱਟਬਾਲ ਟੂਰਨਾਮੈਂਟ …