ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਬੁੱਧਵਾਰ ਨੂੰ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਲੋਂ ਕੈਬਨਿਟ ਮੰਤਰੀ ਪੰਜਾਬ ਸਰਕਾਰ ਹਰਭਜਨ ਸਿੰਘ ਈ.ਟੀ.ਓ ਅਤੇ ਸਿਵਲ ਸਰਜਨ ਅੰਮ੍ਰਿਤਸਰ ਡਾਕਟਰ ਵਿਜੈ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਮੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜੰਡਿਆਲਾ ਗੁਰੂ ਵਿਖੇ ਡੇਂਗੂ ਵਿਰੁੱਧ ਇਕ ਜਾਗਰੂਕਤਾ ਸੈਮੀਨਾਰ ਅਤੇ ਜਰਨਲ ਮੈਡੀਕਲ ਕੈਂਪ ਵੀ ਲਗਾਇਆ ਗਿਆ।
ਆਮ ਆਦਮੀ ਪਾਰਟੀ ਦੇ ਸਟੇਟ ਜੁਆਇੰਟ ਸੈਕਟਰੀ ਨਰੇਸ਼ ਪਾਠਕ ਅਤੇ ਸ਼ਹਿਰੀ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਡਿੰਪੀ ਸਮੇਤ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੀਤ ਕੌਰ ਵਿਸ਼ੇਸ਼ ਤੌਰ ‘ਤੇ ਪਹੁੰਚੇ।ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਕਰਮਚਾਰੀਆਂ ਦੀ ਸ਼ਲਾਘਾ ਕਰਦੇ ਹੋਏ ਕਰੋਨਾ ਕਾਲ ਨੂੰ ਯਾਦ ਕਰਦੇ ਹੋਏ ਅਤੇ ਉਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਹਰ ਇਨਸਾਨ ਤੱਕ ਪਹੁੰਚਾਉਣ ਦੀ ਅਪੀਲ ਕੀਤੀ।
ਡਾਕਟਰ ਗੁਰਮੀਤ ਕੌਰ ਨੇ ਕਿਹਾ ਡੇਂਗੂ ਦੇ ਬਚਾਓ ਲਈ ਸਭ ਤੋਂ ਜਰੂਰੀ ਹੈ ਕਿ ਘਰ ਵਿੱਚ ਕੂਲਰਾਂ, ਗਮਲਿਆਂ ਦੀਆਂ ਟਰੇਆਂ ਅਤੇ ਹੋਰ ਬਿਨਾਂ ਵਰਤੋਂ ਦੇ ਕੰਟੇਨਰ, ਪੁਰਾਣੇ ਟਾਇਰਾਂ ਵਿੱਚ ਪਾਣੀ ਜਮਾ ਨਾ ਹੋਣ ਦਿੱਤਾ ਜਾਵੇ ਅਤੇ ਹਫਤੇ ਵਿੱਚ ਘੱਟੋ ਘੱਟ ਇਕ ਦਿਨ ਸ਼ੁਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਉਣ ਅਤੇ ਖੜ੍ਹੇ ਪਾਣੀ ਨੂੰ ਸਾਫ ਕਰਨ, ਕੱਪੜਿਆਂ ਦੀ ਵਰਤੋਂ ਅਜਿਹੀ ਕਰੋ ਜਿਸ ਨਾਲ ਸ਼ਰੀਰ ਪੂਰਾ ਢੱਕਿਆ ਰਹੇ ਤਾਂਕਿ ਮੱਛਰ ਨਾ ਕੱਟ ਸਕਣ।ਤਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਵਰਗੇ ਜੇਕਰ ਲੱਛਣ ਸਾਮਣੇ ਆਉਣ ਤਾਂ ਬਿਨ੍ਹਾ ਕਿਸੇ ਦੇਰੀ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਬਿਲਕੁੱਲ ਮੁਫ਼ਤ ਕਰਵਾਇਆ ਜਾ ਸਕਦਾ ਹੈ।
ਇਸ ਮੌਕੇ ਮੈਡੀਕਲ ਟੀਮ ਵਿੱਚ ਡਾਕਟਰ ਸ਼ਿਵਦੀਪ ਕੌਰ, ਡਾਕਟਰ ਰਮਨਦੀਪ ਕੌਰ, ਬਲਾਕ ਐਜੂਕੇਟਰ ਸੌਰਵ ਸ਼ਰਮਾ, ਕਰਮਪ੍ਰੀਤ ਕੌਰ ਸੀ.ਐਚ.ਓ, ਹਰਪ੍ਰੀਤ ਕੌਰ, ਐਸ.ਆਈ ਹਰਜੀਤ ਸਿੰਘ, ਬਲਜੀਤ ਸਿੰਘ, ਕੰਵਰਦੀਪ ਸਿੰਘ, ਐਲ.ਐਚ.ਵੀ ਕੁਲਵਿੰਦਰ ਕੌਰ, ਰਣਜੋਧ ਸਿੰਘ, ਸਤਿੰਦਰ ਸਿੰਘ ਅਤੇ ਰੁਪਿੰਦਰ ਸੋਨੀ ਸਮੇਤ ਸਮੂਹ ਮੇਲ ਹੈਲਥ ਵਰਕਰ, ਆਸ਼ਾ ਵਰਕਰ ਅਤੇ ਸਕੂਲ ਅਧਿਆਪਕ, ਸਤਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਸੋਨੀ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …