Sunday, January 26, 2025

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਦੇਸ਼ ਦੀ ਵੰਡ ਸਬੰਧੀ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 16 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਮਨਿਸਟਰੀ ਆਫ ਕਲਚਰ, ਭਾਰਤ ਸਰਕਾਰ ਦੇ ਇੰਦਰਾ ਗਾਂਧੀ ਨੈਸ਼ਨਲ ਸੈਂਟਰ ਫਾਰ ਆਰਟਸ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ ਤਹਿਤ ਗੁਰੂ ਨਾਨਕ ਦੇੇਵ ਯੂਨੀਵਰਸਿਟੀ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਡੀਨ ਵਿਦਿਆਰਥੀ ਭਲਾਈ, ਡਾਇਰੈਕਟਰ ਯੁਵਕ ਭਲਾਈ, ਇਤਿਹਾਸ ਅਤੇ ਸਰੀਰਿਕ ਸਿਖਿਆ ਵਿਭਾਗ ਵੱਲੋਂ ਸਾਂਝੇ ਤੌਰ `ਤੇ ਦੇਸ਼ ਦੀ ਵੰਡ ਸਬੰਧੀ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਇਤਿਹਾਸ ਵਿਭਾਗ ਵਿਖੇ ਕੀਤਾ ਗਿਆ। ਇਸ ਮੌਕੇ 100 ਤੋਂ ਵੱਧ ਵਿਦਵਾਨਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।


ਇਸ ਸੈਮੀਨਾਰ ਦੇ ਮੁੱਖ ਵਕਤਾ ਪ੍ਰੋ. ਰਾਜੇਸ਼ ਕੁਮਾਰ, ਡੀਨ ਫੈਕਲਟੀ ਆਫ ਸੋਸ਼ਲ ਸਾਇੰਸਜ਼ ਨੇ ਭਾਰਤ ਪਾਕਿਸਤਾਨ ਵੰਡ ਵੇਲੇ ਦੀ ਤ੍ਰਾਸਦੀ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰ ਵਿਚ ਦੱਸਦਿਆਂ ਕਿਹਾ ਕਿ ਉਸ ਸਮੇਂ ਦਸ ਲੱਖ ਤੋਂ ਵੱਧ ਲੋਕਾਂ ਦੀ ਜਾਨ ਗਈ ਅਤੇ ਲੱਖਾਂ ਲੋਕ ਬੇਘਰ ਹੋ ਗਏ।
ਸੈਮੀਨਾਰ ਮੌਕੇ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਨੂੰ ਮਨਾਉਣ ਦੇ ਨਾਲ ਨਾਲ ਦੇਸ਼ ਪ੍ਰਤੀ ਜ਼ਿੰਮੇਵਾਰੀਆਂ ਨੂੰ ਦ੍ਰਿੜ ਕਰਵਾਇਆ। ਇਸ ਤੋਂ ਪਹਿਲਾਂ, ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਅਮਨਦੀਪ ਸਿੰਘ ਨੇ ਮੁੱਖ ਮਹਿਮਾਨ, ਹੋਰ ਮਹਿਮਾਨਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆਂ ਆਖਿਆ। ਡਾ. ਸੈਫਾਲੀ ਚੌਹਾਨ ਨੇ ਧੰਨਵਾਦ ਦ ਮਤਾ ਪੇਸ਼ ਕੀਤਾ। ਇਸ ਮੌਕੇ ਡਾ. ਅਦਿਤਿਆ ਪਰਿਹਾਰ, ਡਾ. ਰੁਬੀਨਾ ਸ਼ਰਮਾ, ਡਾ. ਨਿਰਮਲਾ ਅਤੇ ਗੁਰਿੰਦਰ ਸਿੰਘ ਆਦਿ ਹਾਜ਼ਰ ਸਨ।

 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …