Friday, July 19, 2024

ਜ਼ੋਨ ਪੱਧਰ ਦੇ ਤੀਰ ਅੰਦਾਜ਼ੀ ਮੁਕਾਬਲਿਆਂ ‘ਚ ਪੈਰਾਮਾਊਂਟ ਸਕੂਲ ਦੇ ਬੱਚਿਆਂ ਨੇ ਜਿੱੱਤੇ ਮੈਡਲ

ਸੰਗਰੂਰ, 16 ਅਗਸਤ (ਜਗਸੀਰ ਲੌਂਗੋਵਾਲ) – 67ਵੀਆਂ ਪੰਜਾਬ ਰਾਜ ਜ਼ੋਨ ਪੱਧਰੀ ਸਕੂਲ ਖੇਡਾਂ ਦੇ ਜੋ ਤੀਰ ਅੰਦਾਜ਼ੀ ਖੇਡ ਮੁਕਾਬਲੇ ਪਿਛਲੇ ਦਿਨੀਂ ਪੈਰਾਮਾਊਂਟ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਕਰਵਾਏ ਗਏ।ਉਨਾਂ ਵਿੱਚ ਤੀਰਅੰਦਾਜ਼ੀ ਦੇ ਇੰਡੀਅਨ ਰਾਊਂਡ `ਚ ਵੱਖ-ਵੱਖ ਸਕੂਲ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਦੇ ਬੱਚੇ ਪਨਾਜ਼ਵੀਰ ਕੌਰ ਨੇ (ਅੰ.-14 ਰਿਕਵ ਰਾਊਂਡ) ਅਤੇ ਨਿਹਾਲ ਸਿੰਘ ਨੇ (ਅੰ. 14 ਕੰਪਾਊਂਡ ਰਾਊਂਡ) ਵਿੱਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਜਿੱਤੇ।ਇਸ ਤੋਂ ਇਲਾਵਾ ਅੰਡਰ 14 ਇੰਡੀਅਨ ਰਾਊਂਡ ਵਿੱਚ ਸੁਖਜੋਤ ਕੌਰ, ਵਿਸ਼ਵਜੀਤ ਸਿੰਘ ਨੇ ਪਹਿਲਾ ਸਥਾਨ, ਸੁਖਮਨਪ੍ਰੀਤ ਕੌਰ, ਪਰਉਪਕਾਰ ਸਿੰਘ ਨੇ ਦੂਜਾ ਸਥਾਨ, ਸ਼ੋਨਾਕਸ਼ੀ ਸ਼ਰਮਾ, ਏਕਮਜੋਤ ਸਿੰਘ ਤੀਜਾ ਸਥਾਨ ਪ੍ਰਾਪਤ ਕੀਤਾ।ਅੰਡਰ 17 ਇੰਡੀਅਨ ਰਾਊਂਡ ਵਿੱਚ ਤੰਨੂਸ਼੍ਰੀ, ਦਿਵਆਂਸ਼ ਬਾਂਸਲ ਨੇ ਪਹਿਲਾ ਸਥਾਨ, ਭਵਿਆ, ਖੁਸ਼ਮਨਦੀਪ ਸਿੰਘ ਨੇ ਦੂਜਾ ਸਥਾਨ, ਹਿਮਾਕਸ਼ੀ ਗੋਇਲ, ਵਿਹਾਨ ਸਿੰਗਲਾ ਨੇ ਤੀਜ਼ਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਸਕੂਲ ਦੇ ਮੈਨੇਜ਼ਿੰਗ ਡਾਇਰੈਕਟਰ ਜਸਵੀਰ ਸਿੰਘ ਚੀਮਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।ਇਸ ਮੌਕੇ ਮੈਡਮ ਕਿਰਨਪਾਲ ਕੌਰ, ਪ੍ਰਿੰ. ਯਸਪਾਲ ਸਿੰਘ, ਵਾਇਸ ਪ੍ਰਿੰ. ਅੰਕਿਤ ਕਾਲੜਾ, ਗੁਰਵਿੰਦਰ ਸਿੰਘ, ਆਰਚਰੀ ਕੋਚ ਸੇਵਕ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।

Check Also

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦੇ ਅੰਤਰ ਜ਼ੋਨ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਲੜਕੀਆਂ ਦਾ ਅੰਤਰ-ਜ਼ੋਨ ਫੁੱਟਬਾਲ ਟੂਰਨਾਮੈਂਟ …