Monday, December 23, 2024

ਗੁਰੂ ਘਰਾਂ ‘ਚ ਖਿਡੌਣੇ ਚੜ੍ਹਾਉਣ ਦੀ ਮਨਮਤਿ ਤੋਂ ਗੁਰੇਜ਼ ਕਰੇ ਸੰਗਤ- ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵੱਲੋਂ ਸ਼ਰਧਾ ਦੇ ਨਾਂ ’ਤੇ ਖਿਡੌਣੇ ਚੜ੍ਹਾਉਣ ’ਤੇ ਰੋਕ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਰਕੂਲਰ ਜਾਰੀ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਵੱਲੋਂ ਗੁਰਦੁਆਰਾ ਮੈਨੇਜਰਾਂ ਨੂੰ ਭੇਜੇ ਪੱਤਰ ਵਿਚ ਗੁਰੂ ਘਰਾਂ ਦੀ ਮਰਯਾਦਾ ਵਿਰੁੱਧ ਖਿਡੌਣੇ ਆਦਿ ਚੜ੍ਹਾਉਣ ਦੀ ਮਨਮਤਿ ਰੋਕਣ ਲਈ ਆਖਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਕੁੱਝ ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵੱਲੋਂ ਸ਼ਰਧਾ ਦੇ ਨਾਂ ’ਤੇ ਖਿਡੌਣੇ (ਜਹਾਜ਼) ਚੜ੍ਹਾਏ ਜਾਂਦੇ ਹਨ, ਜੋ ਮਰਯਾਦਾ ਅਨੁਸਾਰ ਉਚਿਤ ਨਹੀਂ ਹਨ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਅਜਿਹੀਆਂ ਮਨਮਤੀ ਕਾਰਵਾਈਆਂ ਨੂੰ ਰੋਕਣ ਲਈ ਆਦੇਸ਼ ਜਾਰੀ ਹੋਇਆ ਸੀ, ਜਿਸ ਦੀ ਪਾਲਣਾ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਨੂੰ ਪੱਤਰ ਜਾਰੀ ਕੀਤਾ ਗਿਆ ਹੈ।ਪ੍ਰਤਾਪ ਸਿੰਘ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਸਤਿਕਾਰ ਤੇ ਗੁਰਦੁਆਰਾ ਸਾਹਿਬਾਨ ਦੀ ਮਰਯਾਦਾ ਨੂੰ ਧਿਆਨ ਵਿੱਚ ਰੱਖਦਿਆਂ ਗੁਰਦੁਆਰਾ ਸਾਹਿਬ ਅੰਦਰ ਖਿਡੌਣੇ (ਜਹਾਜ਼) ਆਦਿ ਨਾ ਚੜ੍ਹਾਉਣ।ਉਨ੍ਹਾਂ ਪ੍ਰਚਾਰਕ ਜਥਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਤੋਂ ਵੱਧ ਤੋਂ ਵੱਧ ਸੰਗਤਾਂ ਨੂੰ ਜਾਣੂ ਕਰਵਾਉਣ।

 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …