ਸਮਰਾਲਾ, 23 ਅਗਸਤ (ਇੰਦਰਜੀਤ ਸਿੰਘ ਕੰਗ) – ਕੌਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਕਾਰਜ਼ਕਾਰੀ ਕਮੇਟੀ ਦੀ ਅੱਜ ਵਿਸ਼ੇਸ਼ ਮੀਟਿੰਗ ਅੱਜ
ਏਥੇ ਐਡਵੋਕੇਟ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਲੋਕ ਪੱਖੀ ਨਾਟਕਕਾਰ, ਤਰਕਸ਼ੀਲ ਲੇਖਕ ਅਤੇ ਅਧਿਆਪਕ/ਮੁਲਾਜ਼ਮ ਆਗੂ ਮਾਸਟਰ ਤਰਲੋਚਨ ਸਿੰਘ ਸਮਰਾਲਾ ਦੇ ਦਰਦਨਾਕ ਸੜਕ ਹਾਦਸੇ ਰਾਹੀਂ ਅਚਾਨਕ ਹੋਏ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਨਾਮਵਰ ਆਗੂਆਂ ਮਾਸਟਰ ਜਸਦੇਵ ਸਿੰਘ ਲਲਤੋਂ, ਉਜਾਗਰ ਸਿੰਘ ਬੱਦੋਵਾਲ, ਸੁਖਦੇਵ ਸਿੰਘ ਕਿਲ੍ਹਾ ਰਾਏਪੁਰ, ਬੀਬੀ ਜਸਵੀਰ ਕੌਰ ਜੋਧਾਂ, ਗੁਰਦੇਵ ਸਿੰਘ ਮੁੱਲਾਂਪੁਰ, ਮਲਕੀਤ ਸਿੰਘ ਬੱਦੋਵਾਲ, ਜੋਗਿੰਦਰ ਸਿੰਘ ਸ਼ਹਿਜ਼ਾਦ, ਸ਼ਿੰਦਰ ਜਵੱਦੀ, ਚਰਨਜੀਤ ਹਿਮਾਯੂਪੁਰਾ, ਜਸਵਿੰਦਰ ਸਿੰਘ ਤੇ ਸਮੂਹ ਹਾਜ਼ਰੀਨਾਂ ਨੇ 2 ਮਿੰਟ ਮੌਨ ਧਾਰ ਕੇ ਵਿੱਛੜੀ ਹਸਤੀ ਨੂੰ ਭਾਵ ਭਿੰਨੀ ਸਰਧਾਂਜਲੀ ਭੇਟ ਕੀਤੀ।ਕੌਮਾਗਾਟਾਮਾਰੂ ਯਾਦਗਾਰ ਕਮੇਟੀ ਨੇ ਪੀੜ੍ਹਤ ਪਰਿਵਾਰਾਂ ਤੋਂ ਇਲਾਵਾ ਇਸ ਵਿਛੋੜੇ ਨੂੰ ਸਮੁੱਚੀ ਜਮਹੂਰੀ ਲਹਿਰ ਤੇ ਪੂਰੇ ਸਮਾਜ ਲਈ ਵੱਡਾ ਘਾਟਾ ਕਰਾਰ ਦਿੱਤਾ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media