ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਆਫ਼ ਲਾਅ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਲਾਅ ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ.ਕਾਮ ਐਲ.ਐਲ.ਬੀ (ਪੰਜ ਸਾਲਾ ਕੋਰਸ) ਚੌਥਾ ਸਮੈਸਟਰ ਦੇ ਹੋਏ ਇਮਤਿਹਾਨਾਂ ’ਚੋਂ ਕਾਲਜ ਦੀ ਵਿਦਿਆਰਥਣ ਨਵਦੀਪ ਕੌਰ ਨੇ ਕੁਲ 600 ਅੰਕਾਂ ’ਚੋਂ 483 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਪਿ੍ਰੰਸੀਪਲ ਨਾਨਕ ਸਿੰਘ ਨੇ ਦੱਸਿਆ ਕਿ ਬੀ.ਸੀ.ਏ ਸਮੈਸਟਰ ਦੂਜਾ ਦੀ ਵਿਦਿਆਰਥਣ ਸਨੇਹਾ ਨੇ 83% ਅੰਕ ਅਤੇ ਬੀ.ਸੀ.ਏ ਸਮੈਸਟਰ ਚੌਥਾ ਦੀ ਮੁਸਕਾਨ ਨੇ 78.5% ਅੰਕ ਨਾਲ ਦੋਹਾਂ ਨੇ ਪਹਿਲਾ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬੀ.ਕਾਮ ਸਮੈਸਟਰ ਦੂਜਾ ਦੀ ਲਕਸ਼ਮੀ 76.28% ਅੰਕ ਲੈ ਕੇ ਪਹਿਲੇ, ਬੀ.ਕਾਮ ਸਮੈਸਟਰ ਚੌਥਾ ਦੀ ਸਾਕਸ਼ੀ ਰਾਣਾ ਨੇ 70.28% ਅੰਕ ਨਾਲ ਪਹਿਲਾ ਅਤੇ ਬੀ.ਏ ਸਮਸਟਰ ਚੌਥਾ ਦੀ ਗੁਰਲੀਨ ਕੌਰ ਨੇ 73.5% ਅੰਕ ਨਾਲ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ।
ਇਸ ਮੌਕੇ ਲਾਅ ਕਾਲਜ ਵਿਖੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗਤੋਰਾ, ਡਾ. ਪਵਨਦੀਪ ਕੌਰ, ਡਾ. ਰੇਨੂ ਸੈਨੀ, ਡਾ. ਸ਼ਿਵਨ ਸਰਪਾਲ, ਪ੍ਰੋ. ਹਰਜੋਤ ਕੌਰ, ਪ੍ਰੋ. ਗੁਰਜਿੰਦਰ ਕੌਰ ਅਤੇ ਪ੍ਰੋ. ਸੁਗਮ ਸਟਾਫ ਮੈਂਬਰ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …